ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਦੋ ਮਿੰਟ ਦਾ ਮੌਨ ਰੱਖ ਕੇ ਸ਼ਹੀਦਾਂ ਨੂੰ ਦਿੱਤੀ ਸਰਧਾਂਜਲੀ

Punjab

ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਦੋ ਮਿੰਟ ਦਾ ਮੌਨ ਰੱਖ ਕੇ ਸ਼ਹੀਦਾਂ ਨੂੰ ਦਿੱਤੀ ਸਰਧਾਂਜਲੀ

ਬਠਿੰਡਾ, 30 ਜਨਵਰੀ : ਦੇਸ਼ ਕਲਿੱਕ ਬਿਓਰੋ

ਦੇਸ਼ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਮਹਾਨ ਸ਼ਹੀਦਾਂ, ਸੰਗਰਾਮੀਆਂ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਨੂੰ ਸਮਰਪਿਤ ਸ਼ਰਧਾਂਜਲੀ ਸਮਾਰੋਹ ਦੇ ਸਬੰਧ ਵਿੱਚ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਦੋ ਮਿੰਟ ਦਾ ਮੌਨ ਰੱਖ ਕੇ ਮਹਾਨ ਸ਼ਹੀਦਾਂ ਨੂੰ ਉਚੇਚੇ ਤੌਰ ’ਤੇ ਯਾਦ ਕੀਤਾ ਗਿਆ।

ਇਸ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਮਹਾਨ ਸ਼ਹੀਦਾਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਅਰਪਿਤ ਕੀਤੀ ਗਈ। ਇਸ ਦੌਰਾਨ ਭਾਰਤ ਦੇ ਸੁਤੰਤਰਤਾ ਸੰਗਰਾਮ ਵਿਚ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਨੂੰ ਯਾਦ ਕਰਦਿਆਂ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ਮੌਕੇ ਗਾਂਧੀ ਜੀ ਦੇ ਸੱਚ ਅਤੇ ਅਹਿੰਸਾ ਦੇ ਵਿਚਾਰਾਂ ਨੂੰ ਆਪਣੇ ਜੀਵਨ ਵਿੱਚ ਅਪਨਾਉਣ ਦਾ ਸੱਦਾ ਦਿੱਤਾ ਗਿਆ।

ਦੇਸ਼ ਖਾਤਰ ਜਾਨਾਂ ਵਾਰਨ ਵਾਲੇ ਮਹਾਨ ਸੂਰਬੀਰਾਂ ਨੂੰ ਯਾਦ ਕਰਨਾ ਸਾਡਾ ਸਭ ਦਾ ਫਰਜ਼ ਬਣਦਾ ਹੈ, ਉਨ੍ਹਾਂ ਦੀਆਂ ਕੁਰਬਾਨੀਆਂ ਸਦਕਾ ਹੀ ਅੱਜ ਅਸੀਂ ਸਾਰੇ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ।

ਇਸ ਦੌਰਾਨ ਪੰਜਾਬ ਪੁਲਿਸ ਦੇ ਜਵਾਨਾਂ ਦੀ ਟੁਕੜੀ ਵਲੋਂ ਸਲਾਮੀ ਦਿੱਤੀ ਅਤੇ ਸਾਈਰਨ ਵਜਾ ਕੇ ਕੌਮ ਦੇ ਮਹਾਨ ਆਜ਼ਾਦੀ ਘੁਲਾਟੀਆਂ ਨੂੰ ਯਾਦ ਕੀਤਾ ਗਿਆ।

ਇਸ ਮੌਕੇ ਐਸਪੀ ਹੈਡਕੁਆਰਟਰ ਸ਼੍ਰੀ ਗੁਰਮੀਤ ਸਿੰਘ ਸੰਧੂ, ਡੀਐਸਪੀ (ਸਪੈਸ਼ਲ ਕਰਾਈਮ) ਕਰਮਜੀਤ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ ਗੁਰਪ੍ਰਤਾਪ ਸਿੰਘ ਗਿੱਲ, ਜ਼ਿਲ੍ਹਾ ਭਾਸ਼ਾ ਅਫਸਰ ਸ ਕੀਰਤੀ ਕਿਰਪਾਲ ਸਿੰਘ ਤੋਂ ਇਲਾਵਾ ਸਿਵਲ ਅਤੇ ਪੁਲਿਸ ਪ੍ਰਸ਼ਾਸਨਿਕ ਅਧਿਕਾਰੀ ਤੇ ਕਰਮਚਾਰੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

Published on: ਜਨਵਰੀ 30, 2025 1:19 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।