ਜ਼ਿਲ੍ਹਾ ਹਸਪਤਾਲ ਦੇ ਡਾਕਟਰ ਪਰਮਿੰਦਰਜੀਤ ਸੰਧੂ ਦਾ ਵਧੀਆ ਸੇਵਾਵਾਂ ਲਈ ਸਨਮਾਨ

ਸਿਹਤ ਟ੍ਰਾਈਸਿਟੀ

ਜ਼ਿਲ੍ਹਾ ਹਸਪਤਾਲ ਦੇ ਡਾਕਟਰ ਪਰਮਿੰਦਰਜੀਤ ਸੰਧੂ ਦਾ ਵਧੀਆ ਸੇਵਾਵਾਂ ਲਈ ਸਨਮਾਨ

 ਮੋਹਾਲੀ, 31 ਜਨਵਰੀ : ਦੇਸ਼ ਕਲਿੱਕ ਬਿਓਰੋ

ਬੀਤੇ ਦਿਨੀਂ ਮੋਹਾਲੀ ਵਿਖੇ ਹੋਏ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਮੌਕੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵਲੋਂ ਜ਼ਿਲ੍ਹਾ ਹਸਪਤਾਲ ਮੋਹਾਲੀ ਦੇ ਪੈਥੋਲੋਜਿਸਟ ਡਾ. ਪਰਮਿੰਦਰਜੀਤ ਸਿੰਘ ਸੰਧੂ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਉਨਾਂ ਨੇ ਡਾ.ਪਰਮਿੰਦਰਜੀਤ ਸਿੰਘ ਸੰਧੂ ਨੂੰ ਸਰਕਾਰੀ ਕੰਮ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣ ਅਤੇ ਆਪਣਾ ਕੰਮ ਪੂਰੀ ਮਿਹਨਤ ਅਤੇ ਇਮਾਨਦਾਰੀ ਨਾਲ ਕਰਨ ਬਦਲੇ ਪ੍ਰਸ਼ੰਸ਼ਾ ਪੱਤਰ ਵੀ ਦਿੱਤਾ। ਪ੍ਰਸ਼ੰਸ਼ਾ ਪੱਤਰ ਨਾਲ ਸਨਮਾਨ ਕਰਨ ਬਦਲੇ ਡਾ. ਸੰਧੂ ਨੇ  ਕੈਬਨਿਟ ਮੰਤਰੀ ਦਾ ਉਚੇਚਾ ਧਨਵਾਦ ਕੀਤਾ। ਇਸ ਮੌਕੇ ਮੋਹਾਲੀ ਤੋਂ ਐਮਐਲਏ ਕੁਲਵੰਤ ਸਿੰਘ, ਏਡੀਜੀਪੀ ਅਰਪਿਤ ਸ਼ੁਕਲਾ, ਡਿਪਟੀ ਕਮਿਸ਼ਨਰ ਅਸ਼ਿਕਾ ਜੈਨ, ਐਸਐਸਪੀ ਦੀਪਕ ਪਾਰਿਕ, ਸਿਵਲ ਸਰਜਨ ਡਾ. ਸੰਗੀਤਾ ਜੈਨ ਵੀ ਮੌਜੂਦ ਸਨ।

Published on: ਜਨਵਰੀ 31, 2025 5:56 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।