ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਅੱਜ ਤੋਂ ਕਈ ਦਿਨ ਮੀਂਹ ਪੈਣ ਦੀ ਪੇਸ਼ੀਨਗੋਈ

ਪੰਜਾਬ

ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਅੱਜ ਤੋਂ ਕਈ ਦਿਨ ਮੀਂਹ ਪੈਣ ਦੀ ਪੇਸ਼ੀਨਗੋਈ

ਚੰਡੀਗੜ੍ਹ, 31 ਜਨਵਰੀ, ਦੇਸ਼ ਕਲਿਕ ਬਿਊਰੋ :
ਪੰਜਾਬ ‘ਚ ਇੱਕ ਨਵੀਂ ਪੱਛਮੀ ਗੜਬੜੀ 29 ਜਨਵਰੀ ਤੋਂ ਸਰਗਰਮ ਹੈ। ਜਿਸ ਕਾਰਨ ਪੰਜਾਬ ਦਾ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਪੰਜਾਬ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 2 ਡਿਗਰੀ ਦਾ ਵਾਧਾ ਹੋਇਆ ਹੈ। ਜਿਸ ਤੋਂ ਬਾਅਦ ਤਾਪਮਾਨ ਆਮ ਨਾਲੋਂ 2.3 ਡਿਗਰੀ ਵੱਧ ਬਣਿਆ ਹੋਇਆ ਹੈ।
ਇਸ ਦੇ ਨਾਲ ਹੀ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.4 ਡਿਗਰੀ ਦਾ ਵਾਧਾ ਹੋਇਆ ਹੈ, ਜਿਸ ਤੋਂ ਬਾਅਦ ਸੂਬੇ ਦਾ ਔਸਤ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 2.7 ਡਿਗਰੀ ਵੱਧ ਬਣਿਆ ਹੋਇਆ ਹੈ।
ਮੌਸਮ ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਅਗਲੇ 48 ਘੰਟਿਆਂ ਤੱਕ ਤਾਪਮਾਨ ਵਧੇਗਾ ਪਰ ਉਸ ਤੋਂ ਬਾਅਦ ਤਾਪਮਾਨ ‘ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ।
ਭਲਕੇ 1 ਜਨਵਰੀ ਤੋਂ ਇੱਕ ਨਵੀਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਜਿਸ ਕਾਰਨ ਸੂਬੇ ਵਿੱਚ 5 ਫਰਵਰੀ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਅੱਜ ਅਤੇ 1 ਜਨਵਰੀ ਨੂੰ ਹਲਕੀ ਬਾਰਿਸ਼ ਅਤੇ 3 ਤੋਂ 5 ਫਰਵਰੀ ਤੱਕ ਕੁਝ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

Published on: ਜਨਵਰੀ 31, 2025 7:09 ਪੂਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।