ਅਨਿੱਲ ਵਿੱਜ ਵੱਲੋਂ ਮੁੱਖ ਮੰਤਰੀ ਸੈਣੀ ਖਿਲਾਫ ਮਰਨ ਵਰਤ ‘ਤੇ ਬੈਠਣ ਦਾ ਐਲਾਨ

ਹਰਿਆਣਾ

ਚੰਡੀਗੜ੍ਹ : 31 ਜਨਵਰੀ, ਦੇਸ਼ ਕਲਿੱਕ ਬਿਓਰੋ

ਆਪਣੀ ਹੀ ਸਰਕਾਰ ਤੋਂ ਨਾਰਾਜ਼ ਹਰਿਆਣਾ ਦੇ ਸੀਨੀਅਰ ਮੰਤਰੀ ਅਨਿਲ ਵਿੱਜ ਨੇ ਆਪਣੀ ਨਾਰਾਜ਼ਗੀ ਜ਼ਾਹਿਰ ਕਰਦਿਆਂ ਕਿਹਾ ਹੈ ਕਿ ਉਹ ਵੀ ਪੰਜਾਬ ਦੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵਾਂਗ ਮਰਨ ਵਰਤ ’ਤੇ ਜਾਣਗੇ। ਬਿਜਲੀ ਅਤੇ ਟਰਾਂਸਪੋਰਟ ਮੰਤਰੀ ਅਨਿਲ ਵਿੱਜ ਨੇ ਹਾਲ ਹੀ ਵਿੱਚ ਅੰਬਾਲਾ ਕੈਂਟ ਸਦਰ ਥਾਣੇ ਦੇ ਐਸਐਚਓ ਨੂੰ ਮੁਅੱਤਲ ਕਰਨ ਦੇ ਹੁਕਮ ਦਿੱਤੇ ਸਨ। ਉਨ੍ਹਾਂ ਨੇ ਹਰਿਆਣਾ ਦੇ ਡੀਜੀਪੀ ਸ਼ਤਰੂਜੀਤ ਕਪੂਰ ਨੂੰ ਵੀ ਫੋਨ ਕੀਤਾ ਸੀ ਅਤੇ ਕਿਹਾ ਸੀ ਕਿ ਉਹ ਮੁਅੱਤਲੀ ਦਾ ਹੁਕਮ ਚਾਹੁੰਦੇ ਹਨ। ਪਰ ਐਸਐਚਓ ਨੂੰ ਮੁਅੱਤਲ ਨਹੀਂ ਕੀਤਾ ਗਿਆ ਅਤੇ ਉਹ ਅਜੇ ਵੀ ਡਿਊਟੀ ‘ਤੇ ਹਨ। ਹਰਿਆਣਾ ਦੇ ਗ੍ਰਹਿ ਵਿਭਾਗ ਨੇ SHO ਨੂੰ ਮੁਅੱਤਲ ਨਹੀਂ ਕੀਤਾ ਹੈ। ਗ੍ਰਹਿ ਮੰਤਰਾਲਾ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਕੋਲ ਹੈ। ਇਸ ਤੋਂ ਮੰਤਰੀ ਅਨਿਲ ਵਿੱਜ ਕਾਫੀ ਨਾਰਾਜ਼ ਹੋ ਗਏ ਹਨ। ਉਨ੍ਹਾਂ ਦੇ ਗ੍ਰਹਿ ਜ਼ਿਲ੍ਹੇ ਵਿੱਚ ਹੁਕਮਾਂ ਨੂੰ ਲਾਗੂ ਨਾ ਕਰਨ ਕਾਰਨ ਵਿਜ ਦਾ ਅਕਸ ਵੀ ਪ੍ਰਭਾਵਿਤ ਹੋਇਆ ਹੈ। ਅਜਿਹੇ ‘ਚ ਅਨਿਲ ਵਿਜ ਨੇ ਕਿਹਾ ਹੈ ਕਿ ਉਹ ਹੁਣ ਸ਼ਿਕਾਇਤ ਕਮੇਟੀ ਦੀ ਬੈਠਕ ‘ਚ ਸ਼ਾਮਲ ਨਹੀਂ ਹੋਣਗੇ।

Published on: ਜਨਵਰੀ 31, 2025 3:16 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।