ਵੱਖ-ਵੱਖ ਸਕੀਮਾਂ ਦੇ ਕਰਜ਼ਾ ਕੇਸਾਂ ਦੀ ਮੰਨਜੂਰੀ ਸਬੰਧੀ ਜ਼ਿਲਾ ਪੱਧਰੀ ਸਕਰੀਨਿੰਗ ਕਮੇਟੀ ਦੀ ਮੀਟਿੰਗ ਹੋਈ

Punjab

ਵੱਖ-ਵੱਖ ਸਕੀਮਾਂ ਦੇ ਕਰਜਾ ਕੇਸਾਂ ਦੀ ਮੰਨਜੂਰੀ ਸਬੰਧੀ ਜ਼ਿਲਾ ਪੱਧਰੀ ਸਕਰੀਨਿੰਗ ਕਮੇਟੀ ਦੀ ਮੀਟਿੰਗ ਹੋਈ

ਫ਼ਰੀਦਕੋਟ 31 ਜਨਵਰੀ,2025, ਦੇਸ਼ ਕਲਿੱਕ ਬਿਓਰੋ  

ਜਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ (ਵੱਖ-ਵੱਖ ਸਕੀਮਾਂ ਦੇ ਕਰਜਾ ਕੇਸਾਂ ਦੀ ਮੰਨਜੂਰੀ ਸਬੰਧੀ)  ਮੀਟਿੰਗ ਸ. ਗੁਰਮੀਤ ਸਿੰਘ ਬਰਾੜ,  ਜਿਲ੍ਹਾ ਸਮਾਜਿਕ ਨਿਆਂ ਅਧਿਕਾਰਤਾ ਅਫਸਰ,  ਫਰੀਦਕੋਟ ਕਮ-ਚੇਅਰਮੈਨ ਜਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ਦੀ ਪ੍ਰਧਾਨਗੀ ਹੇਠ ਡਾ.ਬੀ.ਆਰ.ਅੰਬੇਦਕਰ ਭਵਨ ਫਰੀਦਕੋਟ ਵਿਖੇ ਹੋਈ।

ਮੀਟਿੰਗ ਵਿੱਚ ਸ੍ਰੀਮਤੀ,ਦਲਜੀਤ ਕੌਰ ਸਿੱਧੂ ਜਿਲ੍ਹਾ ਮੈਨੇਜਰ ਪੰਜਾਬ ਐਸ.ਸੀ.ਐਫ.ਸੀ, ਫਰੀਦਕੋਟ ਵੱਲੋਂ ਮੀਟਿੰਗ ਦਾ ਏਜੰਡਾ ਜਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ਵਿੱਚ ਰੱਖਿਆ ਗਿਆ। ਮੀਟਿੰਗ ਵਿੱਚ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਲਈ ਪੰਜਾਬ ਸਰਕਾਰ ਦੇ ਐਸ.ਸੀ.ਐਫ.ਸੀ ਅਦਾਰੇ ਵੱਲੋਂ ਚਲਾਈਆਂ ਜਾ ਰਹੀਆਂ ਸਵੈ-ਰੋਜਗਾਰ/ ਸਹਾਇਕ ਧੰਦਿਆਂ ਲਈ ਕਰਜੇ ਦੀਆਂ ਸਕੀਮਾਂ ਤਹਿਤ 9 ਕੇਸ ਸਿੱਧਾ ਕਰਜਾ ਸਕੀਮ ਅਧੀਨ ਜਿਨ੍ਹਾਂ ਦੀ ਰਕਮ 22,00,000 ਰੁ( ਬਾਈ ਲੱਖ ਰੁਪਏ) ਅਤੇ 23 ਕੇਸ ਬੈਂਕ ਟਾਈ ਅੱਪ ਸਕੀਮ ਅਧੀਨ ਜਿਨ੍ਹਾਂ ਦੀ ਰਕਮ 23,19,000 ਰੁ(ਤੇਈ ਲੱਖ ਉੱਨੀ ਹਜਾਰ ਰੁਪਏ) ਜਿਸ ਵਿੱਚ 11,59,500 ਰੁ ਦੀ ਸਬਸਿਡੀ ਮੰਨਜੂਰ ਕੀਤੀ ਗਈ।

ਮੀਟਿੰਗ ਦੌਰਾਨ ਚੇਅਰਮੈਨ ਜਿਲ੍ਹਾ ਸਕਰੀਨਿੰਗ ਕਮੇਟੀ ਵੱਲੋਂ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤਾ ਗਿਆ ਕਿ ਅਨੁਸੂਚਿਤ ਜਾਤੀਆਂ ਦੇ ਆਰਥਿਕ ਵਿਕਾਸ ਸਬੰਧੀ ਵੱਖ-ਵੱਖ ਕਿੱਤਿਆਂ ਸਬੰਧੀ ਕੰਮ ਸ਼ੁਰੂ ਕਰਨ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਲੋੜਵੰਦ ਲੋਕਾਂ ਨੂੰ ਵੱਧ ਤੋਂ ਵੱਧ ਸਕੀਮਾਂ ਦਾ ਲਾਭ ਦੁਆਇਆ ਜਾ ਸਕੇ।

ਮੀਟਿੰਗ ਵਿੱਚ ਜਿਲ੍ਹਾ ਲੀਡ ਬੈਂਕ ਅਫਸਰ, ਜਿਲ੍ਹਾ ਉਦਯੋਗ ਕੇਂਦਰ ਅਤੇ ਉੱਪ-ਅਰਥ ਅਤੇ ਅੰਕੜਾ ਸਲਾਹਕਾਰ ਅਫਸਰ ਦੇ ਨੁਮਾਇੰਦੇ ਹਾਜਰ ਸਨ।

Published on: ਜਨਵਰੀ 31, 2025 3:49 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।