18ਵੀਂ ਲੋਕ ਸਭਾ ਦਾ ਪਹਿਲਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ

ਰਾਸ਼ਟਰੀ

18ਵੀਂ ਲੋਕ ਸਭਾ ਦਾ ਪਹਿਲਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ

ਨਵੀਂ ਦਿੱਲੀ, 31 ਜਨਵਰੀ, ਦੇਸ਼ ਕਲਿਕ ਬਿਊਰੋ :
18ਵੀਂ ਲੋਕ ਸਭਾ ਦਾ ਪਹਿਲਾ ਬਜਟ ਸੈਸ਼ਨ ਸ਼ੁੱਕਰਵਾਰ (31 ਜਨਵਰੀ) ਤੋਂ ਸ਼ੁਰੂ ਹੋ ਰਿਹਾ ਹੈ। ਸਵੇਰੇ 11 ਵਜੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਸੰਸਦ, ਲੋਕ ਸਭਾ ਅਤੇ ਰਾਜ ਸਭਾ ਦੇ ਦੋਵਾਂ ਸਦਨਾਂ ਨੂੰ ਸੰਬੋਧਨ ਕਰਨਗੇ। ਇਸ ਤੋਂ ਬਾਅਦ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਆਰਥਿਕ ਸਰਵੇਖਣ ਪੇਸ਼ ਕਰਨਗੇ।
ਸੈਸ਼ਨ ਦੇ ਦੂਜੇ ਦਿਨ ਯਾਨੀ 1 ਫਰਵਰੀ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ 18ਵੀਂ ਲੋਕ ਸਭਾ ਦਾ ਪਹਿਲਾ ਅਤੇ ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦਾ ਬਜਟ ਪੇਸ਼ ਕਰਨਗੇ। ਵਿੱਤ ਮੰਤਰੀ ਵਜੋਂ ਸੀਤਾਰਮਨ ਦਾ ਇਹ ਲਗਾਤਾਰ ਅੱਠਵਾਂ ਬਜਟ ਹੋਵੇਗਾ।
2 ਫਰਵਰੀ ਨੂੰ ਐਤਵਾਰ ਹੋਣ ਕਾਰਨ ਛੁੱਟੀ ਹੋਵੇਗੀ। ਇਸ ਤੋਂ ਬਾਅਦ 3 ਫਰਵਰੀ ਤੋਂ 6 ਫਰਵਰੀ ਤੱਕ ਲੋਕ ਸਭਾ ਅਤੇ ਰਾਜ ਸਭਾ ‘ਚ ਰਾਸ਼ਟਰਪਤੀ ਦੇ ਭਾਸ਼ਣ ‘ਤੇ ਚਰਚਾ ਹੋਵੇਗੀ। ਪ੍ਰਧਾਨ ਮੰਤਰੀ ਮੋਦੀ 6 ਫਰਵਰੀ ਨੂੰ ਹੀ ਰਾਜ ਸਭਾ ਵਿੱਚ ਚਰਚਾ ਦਾ ਜਵਾਬ ਦੇ ਸਕਦੇ ਹਨ।

Published on: ਜਨਵਰੀ 31, 2025 9:52 ਪੂਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।