ਚੰਡੀਗੜ੍ਹ, 1 ਫਰਵਰੀ, ਦੇਸ਼ ਕਲਿੱਕ ਬਿਓਰੋ :
ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਅੱਜ ਪੇਸ਼ ਕੀਤੇ ਗਏ ਬਜਟ ਉਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬਜਟ ਵਿੱਚ ਪੰਜਾਬ ਨੂੰ ਅੱਖੋਂ ਪਰੋਖੇ ਕੀਤਾ ਗਿਆ ਹੈ।
ਪ੍ਰੈਸ ਕਾਨਫਰੰਸ ਦੌਰਾਨ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪ੍ਰੀ ਬਜਟ ਮੀਟਿੰਗਾਂ ਵਿੱਚ ਜੋ ਪੰਜਾਬ ਵੱਲੋਂ ਮੰਗਾਂ ਰੱਖੀਆਂ ਗਈਆਂ ਸਨ ਉਨ੍ਹਾਂ ਮੰਗਾਂ ਨੂੰ ਧਿਆਨ ਵਿਚ ਨਹੀਂ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਪਤਾ ਨਹੀਂ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਨਾਲ ਐਨੀਂ ਨਫਰਤ ਕਰਦੀ ਹੈ। ਉਨ੍ਹਾਂ ਕਿਹਾ ਕਿ ਬਜਟ ਵਿੱਚ ਪੰਜਾਬ ਪ੍ਰਤੀ ਕੇਂਦਰ ਦੀ ਨਫਰਤ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਬਜਟ ਵਿੱਚ ਪੰਜਾਬ ਨੂੰ ਕੋਈ ਵੀ ਪੈਕੇਜ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਕੇਂਦਰ ਤੋਂ ਇੰਡਸਟਰੀ ਲਈ ਪੰਜ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਪੰਕਜ ਦੀ ਮੰਗ ਕੀਤੀ ਗਈ ਸੀ, ਪ੍ਰੰਤੂ ਕੋਈ ਪੈਕੇਜ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਨਾਲ ਵਿਤਕਰਾ ਭਰਿਆ ਰਵੱਈਆ ਅਪਣਾਇਆ ਹੈ। ਉਨ੍ਹਾਂ ਕਿਹਾ ਕਿ ਬਜਟ ਵਿੱਚ ਇਕ ਵਾਰ ਵੀ ਪੰਜਾਬ ਦਾ ਨਾਮ ਤੱਕ ਨਹੀਂ ਬੋਲਿਆ ਗਿਆ। ਕਰੈਡਿਟ ਦੀ ਵਧਾਈ ਲਿਮਟ ਸਬੰਧੀ ਪੁੱਛੇ ਇਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਰਜਾ ਵਧਾਉਣ ਦੀ ਗੱਲ ਤਾਂ ਕੀਤੀ ਗਈ, ਪ੍ਰੰਤੂ ਆਮਦਨ ਵਧਾਉਣ ਦੀ ਕੋਈ ਗੱਲ ਨਹੀਂ ਕੀਤੀ ਗਈ।
Published on: ਫਰਵਰੀ 1, 2025 3:28 ਬਾਃ ਦੁਃ