ਨਵੀਂ ਦਿੱਲੀ, 1 ਫਰਵਰੀ, ਦੇਸ਼ ਕਲਿੱਕ ਬਿਓਰੋ :
ਲੋਕ ਸਭਾ ਵਿੱਚ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਵੱਲੋਂ ਅੱਜ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਲੋਕ ਸਭਾ ਦੀ ਜਦੋਂ ਕਾਰਵਾਈ ਸ਼ੁਰੂ ਹੋਈ ਤਾਂ ਵਿਰੋਧੀ ਦਲ ਵੱਲੋਂ ਹੰਗਾਮਾ ਸ਼ੁਰੂ ਕੀਤਾ ਗਿਆ। ਸਪੀਕਰ ਨੇ ਬਜਟ ਪੇਸ਼ ਕਰਨ ਲਈ ਵਿੱਤ ਮੰਤਰੀ ਸੀਤਾਰਮਣ ਨੂੰ ਬੁਲਾਇਆ। ਇਸ ਮੌਕੇ ਵਿਰੋਧ ਦਲ ਦੇ ਮੈਂਬਰਾਂ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਪਣਾ ਬਜਟ ਭਾਸ਼ਣ ਪੜ੍ਹਣਾ ਸ਼ੁਰੂ ਕੀਤਾ ਤਾਂ ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਲੋਕ ਸਭਾ ਤੋਂ ਵਾਕਆਊਟ ਕੀਤਾ।ਵਾਕਆਊਟ ਕਰਨ ਵਾਲੇ ਸਾਰੇ ਸੰਸਦ ਮੈਂਬਰ ਲੋਕ ਸਭਾ ਦੇ ਚੱਲ ਰਹੇ ਸੈਸ਼ਨ ਵਿੱਚ ਸ਼ਾਮਲ ਹੋ ਗਏ ਹਨ।
ਉਸਨੇ ਆਪਣਾ ਬਜਟ ਭਾਸ਼ਣ ਪਾਰਟੀ ਮੁਖੀ ਅਖਿਲੇਸ਼ ਯਾਦਵ ਸਮੇਤ ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰਾਂ ਦੇ ਵਿਰੋਧ ਦੇ ਵਿਚਕਾਰ ਸ਼ੁਰੂ ਕੀਤਾ।
Published on: ਫਰਵਰੀ 1, 2025 11:16 ਪੂਃ ਦੁਃ