ਵਿੱਤ ਮੰਤਰੀ ਨੇ ਬਜਟ ‘ਚ ਆਂਗਣਵਾੜੀ ਤੇ ਔਰਤਾਂ ਲਈ ਕੀਤਾ ਅਹਿਮ ਐਲਾਨ

ਪੰਜਾਬ ਰਾਸ਼ਟਰੀ

ਨਵੀਂ ਦਿੱਲੀ, 1 ਫਰਵਰੀ, ਦੇਸ਼ ਕਲਿਕ ਬਿਊਰੋ :
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਸੰਸਦ ਵਿੱਚ ਬਜਟ ਪੇਸ਼ ਕਰ ਦਿੱਤਾ ਹੈ। ਇਸ ਬੱਜਟ ਵਿੱਚ ਉਨ੍ਹਾਂ ਨੇ ਆਂਗਨਵਾੜੀਆਂ ਤੇ ਔਰਤਾਂ ਲਈ ਕੁਝ ਐਲਾਨ ਕੀਤੇ ਹਨ। ਇਹ ਐਲਾਨ ਅਨੁਸੂਚਿਤ ਜਾਤੀ (SC) ਅਤੇ ਅਨੁਸੂਚਿਤ ਜਨਜਾਤੀ (ST) ਦੀਆਂ 5 ਲੱਖ ਔਰਤਾਂ ਲਈ ਹਨ।
ਇਹ ਯੋਜਨਾ ਉਨ੍ਹਾਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਦੇ ਉਦੇਸ਼ ਨਾਲ ਲਿਆਂਦੀ ਗਈ ਹੈ ਜੋ ਪਹਿਲੀ ਵਾਰ ਉੱਦਮੀ ਬਣਨ ਜਾ ਰਹੀਆਂ ਹਨ। ਸਰਕਾਰ ਦਾ ਉਦੇਸ਼ ਇਨ੍ਹਾਂ ਔਰਤਾਂ ਨੂੰ ਵਿੱਤੀ ਸਹਾਇਤਾ, ਸਿਖਲਾਈ ਅਤੇ ਸਲਾਹ ਪ੍ਰਦਾਨ ਕਰਕੇ ਆਤਮਨਿਰਭਰ ਬਣਾਉਣਾ ਹੈ। ਸੀਤਾਰਮਨ ਨੇ ਕਿਹਾ ਕਿ ਸਰਕਾਰ ਪਹਿਲੀ ਵਾਰ ਕੰਮ ਕਰਨ ਵਾਲੀਆਂ ਪੰਜ ਲੱਖ ਔਰਤਾਂ, ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਜਨਜਾਤੀ ਦੇ ਉੱਦਮੀਆਂ ਲਈ 2 ਕਰੋੜ ਰੁਪਏ ਦਾ ਕਰਜ਼ਾ ਸ਼ੁਰੂ ਕਰੇਗੀ।
ਇਸੇ ਦੌਰਾਨ ਸਕਸ਼ਮ ਆਂਗਣਵਾੜੀ ਅਤੇ ਪੋਸ਼ਣ 2.0 ਯੋਜਨਾ ਸ਼ੁਰੂ ਕੀਤੀ ਜਾਵੇਗੀ। 2025-26 ਲਈ ਕੇਂਦਰੀ ਬਜਟ ਪੇਸ਼ ਕਰਦੇ ਹੋਏ, ਵਿੱਤ ਮੰਤਰੀ ਨੇ ਇਹ ਵੀ ਕਿਹਾ ਕਿ ਛੋਟੇ ਅਤੇ ਦਰਮਿਆਨੇ ਉਦਯੋਗਾਂ (SMEs) ਅਤੇ ਵੱਡੇ ਉਦਯੋਗਾਂ ਲਈ ਇੱਕ ਨਿਰਮਾਣ ਮਿਸ਼ਨ ਸਥਾਪਤ ਕੀਤਾ ਜਾਵੇਗਾ। ਇਸ ਤੋਂ ਇਲਾਵਾ, ਸਰਕਾਰ ਕਿਰਤ-ਸੰਬੰਧੀ ਖੇਤਰਾਂ ਦੀ ਉਤਪਾਦਕਤਾ ਵਧਾਉਣ ਲਈ ਸੁਵਿਧਾਜਨਕ ਉਪਾਅ ਕਰੇਗੀ। ਉਨ੍ਹਾਂ ਕਿਹਾ ਕਿ ਕਰਜ਼ਾ ਗਰੰਟੀ ‘ਕਵਰ’ ਦੁੱਗਣਾ ਕਰਕੇ 20 ਕਰੋੜ ਰੁਪਏ ਕਰ ਦਿੱਤਾ ਜਾਵੇਗਾ ਅਤੇ ਗਰੰਟੀ ਫੀਸ ਘਟਾ ਕੇ ਇੱਕ ਪ੍ਰਤੀਸ਼ਤ ਕਰ ਦਿੱਤੀ ਜਾਵੇਗੀ। ਔਰਤਾਂ ਅਤੇ ਬੱਚਿਆਂ ਦੇ ਪੋਸ਼ਣ ਨੂੰ ਮਜ਼ਬੂਤ ਕਰਨ ਲਈ ਸਕਸ਼ਮ ਆਂਗਣਵਾੜੀ ਅਤੇ ਪੋਸ਼ਣ 2.0 ਯੋਜਨਾ ਵੀ ਸ਼ੁਰੂ ਕੀਤੀ ਜਾਵੇਗੀ।

Published on: ਫਰਵਰੀ 1, 2025 5:36 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।