ਜਲੰਧਰ, 1 ਫਰਵਰੀ, ਦੇਸ਼ ਕਲਿਕ ਬਿਊਰੋ :
ਦੇਰ ਰਾਤ ਜਲੰਧਰ ਵਿੱਚ ਡੀਜ਼ਲ ਮੋਟਰ ਯੂਨਿਟ (ਡੀਐਮਯੂ) ਰੇਲਗੱਡੀ ਪਟੜੀ ਤੋਂ ਉਤਰ ਗਈ। ਘਟਨਾ ‘ਚ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਹੈ। ਇਹ ਘਟਨਾ ਦੇਰ ਰਾਤ ਉਸ ਸਮੇਂ ਵਾਪਰੀ ਜਦੋਂ ਟਰੇਨ ਮੇਨਟੇਨੈਂਸ ਤੋਂ ਬਾਅਦ ਡੀਐਮਯੂ ਯਾਰਡ ਤੋਂ ਬਾਹਰ ਆ ਰਹੀ ਸੀ।
ਟਰੇਨ ਦੇ ਪਟੜੀ ਤੋਂ ਉਤਰਨ ‘ਤੇ ਮੌਕੇ ‘ਤੇ ਮੌਜੂਦ ਅਧਿਕਾਰੀਆਂ ਨੇ ਤੁਰੰਤ ਟਰੇਨ ਨੂੰ ਪਟੜੀ ‘ਤੇ ਲਿਆਉਣ ਦਾ ਕੰਮ ਸ਼ੁਰੂ ਕਰ ਦਿੱਤਾ। ਕਰੀਬ ਡੇਢ ਘੰਟੇ ਦੀ ਕੋਸ਼ਿਸ਼ ਤੋਂ ਬਾਅਦ ਟਰੇਨ ਨੂੰ ਮੁੜ ਪਟੜੀ ‘ਤੇ ਲਿਆਂਦਾ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ ਇਹ ਘਟਨਾ ਵਾਪਰੀ ਤਾਂ ਜਲੰਧਰ ਯਾਰਡ ਵਿੱਚ ਮੌਜੂਦ ਮੁਲਾਜ਼ਮ ਅਤੇ ਅਧਿਕਾਰੀ ਤੁਰੰਤ ਮੌਕੇ ’ਤੇ ਪਹੁੰਚ ਗਏ।ਜਿਸ ਦੀ ਸੂਚਨਾ ਤੁਰੰਤ ਫ਼ਿਰੋਜ਼ਪੁਰ ਰੇਲਵੇ ਡਵੀਜ਼ਨ ਦੇ ਅਧਿਕਾਰੀਆਂ ਨੂੰ ਦਿੱਤੀ ਗਈ। ਫ਼ਿਰੋਜ਼ਪੁਰ ਰੇਲਵੇ ਡਵੀਜ਼ਨ ਦੇ ਅਧਿਕਾਰੀ ਵੀ ਮਾਮਲੇ ਦੀ ਜਾਂਚ ਲਈ ਜਲੰਧਰ ਰੇਲਵੇ ਸਟੇਸ਼ਨ ਦੇ ਯਾਰਡ ਵਿੱਚ ਪੁੱਜੇ। ਇਸ ਮਾਮਲੇ ਦੀ ਜਾਂਚ ਲਈ ਕਮੇਟੀ ਦਾ ਗਠਨ ਕੀਤਾ ਗਿਆ ਹੈ।
Published on: ਫਰਵਰੀ 1, 2025 10:54 ਪੂਃ ਦੁਃ