ਅਬੋਹਰ, 1 ਫਰਵਰੀ, ਦੇਸ਼ ਕਲਿਕ ਬਿਊਰੋ :
ਅਬੋਹਰ ਵਿੱਚ ਅੱਜ ਤੜਕੇ ਸੰਘਣੀ ਧੁੰਦ ਕਾਰਨ ਵਾਪਰੇ ਇੱਕ ਹਾਦਸੇ ਵਿੱਚ ਐਸਐਸਐਫ ਦੇ ਤਿੰਨ ਜਵਾਨ ਗੰਭੀਰ ਜ਼ਖ਼ਮੀ ਹੋ ਗਏ। ਪਿੰਡ ਨਿਹਾਲਖੇੜਾ ਨੇੜੇ ਐਸਐਸਐਫ ਦੇ ਜਵਾਨਾਂ ਦੀ ਕਾਰ ਪਿਕਅੱਪ ਗੱਡੀ ਨਾਲ ਟਕਰਾ ਗਈ, ਜਿਸ ਵਿੱਚ ਸਾਰੇ ਜਵਾਨ ਗੰਭੀਰ ਜ਼ਖ਼ਮੀ ਹੋ ਗਏ।
ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਐਸਐਸਐਫ ਦੇ ਜਵਾਨ ਗੁਰਪ੍ਰੀਤ ਸਿੰਘ, ਗੁਰਜੀਤ ਸਿੰਘ ਅਤੇ ਮੋਹਿਤ ਵਾਸੀ ਸਾਦੁਲਸ਼ਹਿਰ, ਰਾਜਸਥਾਨ ਆਪਣੀ ਨਿੱਜੀ ਕਾਰ ਵਿੱਚ ਨਿਹਾਲਖੇੜਾ ਵਿਖੇ ਡਿਊਟੀ ਲਈ ਜਾ ਰਹੇ ਸਨ। ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਘੱਟ ਹੋਣ ਕਾਰਨ ਕੈਂਟਰ ਨੂੰ ਓਵਰਟੇਕ ਕਰਦੇ ਸਮੇਂ ਉਨ੍ਹਾਂ ਦੀ ਕਾਰ ਸਾਹਮਣੇ ਤੋਂ ਆ ਰਹੀ ਪਿਕਅੱਪ ਗੱਡੀ ਨਾਲ ਟਕਰਾ ਗਈ।
ਹਾਦਸੇ ‘ਚ ਤਿੰਨੋਂ ਜਵਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਅਤੇ ਉਨ੍ਹਾਂ ਦੀ ਕਾਰ ਵੀ ਨੁਕਸਾਨੀ ਗਈ। ਸਥਾਨਕ ਲੋਕਾਂ ਨੇ ਤੁਰੰਤ ਐਸਐਸਐਫ ਟੀਮ ਨੂੰ ਸੂਚਿਤ ਕੀਤਾ। ਮੌਕੇ ‘ਤੇ ਪਹੁੰਚੀ ਐੱਸਐੱਸਐੱਫ ਦੀ ਇੱਕ ਹੋਰ ਟੀਮ ਨੇ ਜ਼ਖ਼ਮੀ ਜਵਾਨਾਂ ਨੂੰ ਕਾਰ ‘ਚੋਂ ਬਾਹਰ ਕੱਢ ਕੇ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਮੁੱਢਲੀ ਸਹਾਇਤਾ ਤੋਂ ਬਾਅਦ ਬਿਹਤਰ ਇਲਾਜ ਲਈ ਰੈਫ਼ਰ ਕਰ ਦਿੱਤਾ ਗਿਆ।
Published on: ਫਰਵਰੀ 1, 2025 2:00 ਬਾਃ ਦੁਃ