ਪੁਲਿਸ ਨੇ ਰਿਲਾਇੰਸ ਗੈਸ ਪਲਾਂਟ ਦੇ ਬਾਹਰ ਧਰਨਾ ਦੇ ਰਹੇ ਕਿਸਾਨਾਂ ਦੇ ਮੋਰਚੇ ਨੂੰ ਹਟਾਇਆ, ਕਈ ਹਿਰਾਸਤ ‘ਚ ਲਏ
ਲੁਧਿਆਣਾ, 1 ਜਨਵਰੀ, ਦੇਸ਼ ਕਲਿਕ ਬਿਊਰੋ :
ਪੁਲਿਸ ਨੇ ਅੱਜ ਸਵੇਰੇ ਲੁਧਿਆਣਾ ਦੇ ਬੱਗਾ ਕਲਾਂ ਵਿੱਚ ਛਾਪਾ ਮਾਰਿਆ। ਛਾਪਾ ਮਾਰ ਕੇ ਰਿਲਾਇੰਸ ਗੈਸ ਪਲਾਂਟ ਦੇ ਬਾਹਰ ਧਰਨਾ ਦੇ ਰਹੇ ਕਿਸਾਨਾਂ ਦੇ ਮੋਰਚੇ ਨੂੰ ਹਟਾ ਦਿੱਤਾ ਗਿਆ ਹੈ। ਸਵੇਰੇ ਕਰੀਬ 5 ਵਜੇ ਪੁਲਿਸ ਨੇ ਮੋਰਚੇ ‘ਤੇ ਕਾਰਵਾਈ ਕੀਤੀ। ਮੋਰਚੇ ‘ਤੇ ਮੌਜੂਦ ਕੁਝ ਲੋਕਾਂ ਨੂੰ ਪੁਲਸ ਨੇ ਹਿਰਾਸਤ ‘ਚ ਲੈ ਲਿਆ ਪਰ ਉਨ੍ਹਾਂ ਨੂੰ ਕਿੱਥੇ ਲਿਜਾਇਆ ਗਿਆ, ਇਸ ਬਾਰੇ ਅਜੇ ਕੁਝ ਪਤਾ ਨਹੀਂ ਲੱਗ ਸਕਿਆ ਹੈ।
ਗੱਲਬਾਤ ਕਰਦਿਆਂ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੇ ਦੱਸਿਆ ਕਿ ਅੱਜ ਸਵੇਰੇ ਜਦੋਂ ਪੁਲੀਸ ਨੇ ਛਾਪੇਮਾਰੀ ਕੀਤੀ ਤਾਂ ਉਹ ਅਤੇ ਕਿਸਾਨ ਆਗੂ ਹਰਨੇਕ ਸਿੰਘ ਲਾਡੀ ਕਿਸੇ ਤਰ੍ਹਾਂ ਉਥੋਂ ਨਿਕਲਣ ਵਿੱਚ ਕਾਮਯਾਬ ਹੋ ਗਏ। ਪਰ ਪੁਲਿਸ ਨੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਪ੍ਰਧਾਨ ਇੰਦਰਬੀਰ ਸਿੰਘ ਕਾਦੀਆਂ ਨੂੰ ਫੜ ਲਿਆ।ਉਨ੍ਹਾਂ ਨੂੰ ਉਸ ਦੇ ਘਰ ਵਿੱਚ ਹੀ ਨਜ਼ਰਬੰਦ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਕਿਸ ਦੇ ਹੁਕਮਾਂ ’ਤੇ ਕੀਤੀ ਗਈ ਹੈ, ਇਸ ਬਾਰੇ ਕੋਈ ਪੁਲੀਸ ਅਧਿਕਾਰੀ ਕੁਝ ਨਹੀਂ ਦੱਸ ਰਿਹਾ।
Published on: ਫਰਵਰੀ 1, 2025 9:38 ਪੂਃ ਦੁਃ