ਖਰੜ: 1 ਫਰਵਰੀ, ਦੇਸ਼ ਕਲਿੱਕ ਬਿਓਰੋ
ਬੀਤੀ ਰਾਤ ਖਰੜ ਦੀ ਸਿਵਜੋਤ ਇਨਕਲੇਵ ‘ਚ ਇੱਕ 31 ਸਾਲਾ ਜਿੰਮ ਟ੍ਰੇਨਰ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।ਮੁਲਜ਼ਮਾਂ ਨੇ ਪਹਿਲਾਂ ਗੋਲੀਆਂ ਚਲਾਈਆਂ ਅਤੇ ਫਿਰ ਕਿਰਪਾਨਾਂ ਨਾਲ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਵਾਰਦਾਤ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ। ਮ੍ਰਿਤਕ ਦੀ ਪਹਿਚਾਣ ਗੁਰਪ੍ਰੀਤ ਸਿੰਘ ਵਾਸੀ ਰਾਮਪੁਰਾ ਬਠਿੰਡਾ ਵਜੋਂ ਹੋਈ ਹੈ। ਮ੍ਰਿਤਕ ਖਰੜ ‘ਚ ਜਿੰਮ ਟਰੇਨਰ ਸੀ। ਖਰੜ ਦੇ ਡੀਐਸਪੀ ਕਰਨ ਸੰਧੂ ਨੇ ਦੱਸਿਆ ਕਿ ਸੀਸੀਟੀਵੀ ਕੈਮਰੇ ਦੀ ਫੁਟੇਜ ਮਿਲ ਗਈ ਹੈ ਤੇ ਪੁਲਿਸ ਦੀਆਂ ਟੀਮਾਂ ਦੋਸ਼ੀਆਂ ਨੂੰ ਫੜਨ ਲਈ ਰਵਾਨਾ ਹੋ ਚੁੱਕੀਆਂ ਹਨ। ਬਹੁਤ ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ।
Published on: ਫਰਵਰੀ 1, 2025 7:40 ਬਾਃ ਦੁਃ