SGPC (ਬੋਰਡ) ਚੋਣਾਂ ਲਈ ਵੋਟਰ ਸੂਚੀ ’ਚ ਦਾਅਵੇ ਇਤਰਾਜ਼ 10 ਮਾਰਚ ਤੱਕ ਪ੍ਰਾਪਤ ਕੀਤੇ ਜਾਣਗੇ-ਡਿਪਟੀ ਕਮਿਸ਼ਨਰ
*16 ਅਪ੍ਰੈਲ ਨੂੰ ਹੋਵੇਗੀ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ
ਮਾਨਸਾ, 01 ਫਰਵਰੀ: ਦੇਸ਼ ਕਲਿੱਕ ਬਿਓਰੋ
ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰ ਸੂਚੀ ਦੀ ਤਿਆਰੀ ਲਈ ਪਹਿਲਾਂ ਜਾਰੀ ਸਮਾਂ ਸਾਰਣੀ ਵਿਚ ਸੋਧ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਹੁਣ ਮੁੱਢਲੀ ਪ੍ਰਕਾਸ਼ਿਤ ਵੋਟਰ ਸੂਚੀ ਵਿਚ ਦਾਅਵੇ/ਇਤਰਾਜ਼ 10 ਮਾਰਚ, 2025 ਤੱਕ ਪ੍ਰਾਪਤ ਕੀਤੇ ਜਾਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇੰਨ੍ਹਾਂ ਦਾਅਵੇ ਇਤਰਾਜ਼ਾਂ ਦਾ ਨਿਪਟਾਰਾ 24 ਮਾਰਚ, 2025 ਤੱਕ ਕੀਤਾ ਜਾਵੇਗਾ, ਇਸ ਉਪਰੰਤ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 16 ਅਪ੍ਰੈਲ, 2025 ਨੂੰ ਕੀਤੀ ਜਾਵੇਗੀ।
Published on: ਫਰਵਰੀ 1, 2025 2:46 ਬਾਃ ਦੁਃ