ਚੰਡੀਗੜ੍ਹ, 1 ਫਰਵਰੀ, ਦੇਸ਼ ਕਲਿੱਕ ਬਿਓਰੋ :
ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਅੱਜ ਬਜਟ ਪੇਸ਼ ਕੀਤਾ ਗਿਆ ਹੈ। ਬਜਟ ਵਿੱਚ ਪੰਜਾਬ ਨੂੰ ਅਣਦੇਖਿਆ ਕੀਤੇ ਜਾਣ ਨੂੰ ਲੈ ਕੇ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਿਆਨ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਵਿੱਚ ਇੱਕ ਵਾਰ ਫ਼ਿਰ ਪੰਜਾਬ ਨੂੰ ਅਣਦੇਖਿਆ ਕੀਤਾ ਗਿਆ। ਪੰਜਾਬ ਦੇ ਕਿਸਾਨਾਂ, ਨੌਜਵਾਨਾਂ ਨੂੰ ਕੇਂਦਰ ਸਰਕਾਰ ਨੇ ਕੁੱਝ ਵੀ ਨਹੀਂ ਦਿੱਤਾ ਹੈ। ਕੇਂਦਰ ਵੱਲੋਂ ਨਾ ਹੀ ਕਿਸਾਨਾਂ ਨੂੰ ਫ਼ਸਲ ‘ਤੇ MSP, ਨਾ ਹੀ ਸੂਬੇ ਨੂੰ ਕੋਈ ਇੰਡਸਟਰੀ ਲਈ ਪੈਕੇਜ ਦਿੱਤਾ ਗਿਆ। ਪੰਜਾਬ ਨੂੰ ਅਜਿਹਾ ਕੁੱਝ ਨਹੀਂ ਦਿੱਤਾ ਜੋ ਕਿ ਉਸ ਦੇ ਆਰਥਿਕ ਅਤੇ ਭਵਿੱਖ ‘ਚ ਸੁਧਾਰ ਲਿਆ ਸਕੇ। ਇਹ ਬਜਟ ਕੇਵਲ ਚੋਣਾਵੀ ਬਜਟ ਹੈ। ਜਿਸ ਵਿੱਚ ਕੇਵਲ ਬਿਹਾਰ ਸੂਬੇ ਲਈ ਹੀ ਘੋਸ਼ਣਾ ਹੈ। ਇੱਕ ਵਾਰ ਫ਼ਿਰ ਬਜਟ ‘ਚ ਕੇਂਦਰ ਸਰਕਾਰ ਨੇ ਪੰਜਾਬ ਅਤੇ ਪੰਜਾਬੀਆਂ ਨਾਲ ਮਤਰੇਆ ਸਲੂਕ ਕੀਤਾ ਹੈ। ਪਰ ਪੰਜਾਬ ਨੂੰ ਅਸੀਂ ਆਪਣੇ ਬਲਬੂਤੇ ‘ਤੇ ਪੈਰਾਂ ਸਿਰ ਖੜ੍ਹਾ ਕਰਕੇ ਰਹਾਂਗੇ।
Published on: ਫਰਵਰੀ 1, 2025 2:30 ਬਾਃ ਦੁਃ