ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ‘ਚ ਚੱਲੀਆਂ ਗੋਲੀਆਂ, ਦੋ ਨੌਜਵਾਨ ਗੰਭੀਰ ਜ਼ਖ਼ਮੀ

ਪੰਜਾਬ


ਬਠਿੰਡਾ, 1 ਫਰਵਰੀ, ਦੇਸ਼ ਕਲਿਕ ਬਿਊਰੋ :
ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ, ਬਠਿੰਡਾ ਵਿਖੇ ਗੋਲੀਆਂ ਚੱਲੀਆਂ ਹਨ। ਯੂਨੀਵਰਸਿਟੀ ਦੇ ਹੋਟਲ ਕਾਰਡ ਵੰਡਣ ਗਏ ਦੋ ਨੌਜਵਾਨਾਂ ‘ਤੇ ਪੁਰਾਣੀ ਰੰਜਿਸ਼ ਕਾਰਨ ਲੋਕਾਂ ਨੇ ਹਮਲਾ ਕਰ ਦਿੱਤਾ। ਇਸ ਘਟਨਾ ਵਿੱਚ ਗੁਰਪ੍ਰੀਤ ਸਿੰਘ ਅਤੇ ਮੰਗੂ ਸਿੰਘ ਨਾਮਕ ਦੋ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ।
ਪੀੜਤ ਗੁਰਪ੍ਰੀਤ ਸਿੰਘ ਵਾਸੀ ਫਤਿਹਗੜ੍ਹ ਨੇ ਦੱਸਿਆ ਕਿ ਜਦੋਂ ਉਹ ਯੂਨੀਵਰਸਿਟੀ ਵਿੱਚ ਹੋਟਲ ਦੇ ਕਾਰਡ ਵੰਡ ਰਿਹਾ ਸੀ ਤਾਂ ਕਰੀਬ 50-60 ਨੌਜਵਾਨਾਂ ਦੇ ਇੱਕ ਟੋਲੇ ਨੇ ਉਸ ’ਤੇ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਨਾ ਸਿਰਫ਼ ਗੋਲੀਆਂ ਚਲਾਈਆਂ ਸਗੋਂ ਲੋਹੇ ਦੀਆਂ ਰਾਡਾਂ ਨਾਲ ਵੀ ਹਮਲਾ ਕੀਤਾ।
ਜ਼ਖ਼ਮੀ ਨੌਜਵਾਨਾਂ ਨੂੰ ਤੁਰੰਤ ਬਠਿੰਡਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।ਡੀਐਸਪੀ ਤਲਵੰਡੀ ਸਾਬੋ ਰਾਜੇਸ਼ ਸਨੇਹੀ ਅਨੁਸਾਰ ਪੀੜਤਾਂ ਦੇ ਬਿਆਨਾਂ ਦੇ ਆਧਾਰ ’ਤੇ ਅੱਧੀ ਦਰਜਨ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।
ਪੁਲਿਸ ਵੱਲੋਂ ਹਮਲੇ ਵਿੱਚ ਵਰਤੇ ਗਏ ਹਥਿਆਰ ਬਰਾਮਦ ਕਰਨ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੀੜਤਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਅਪੀਲ ਕਰਦਿਆਂ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

Published on: ਫਰਵਰੀ 1, 2025 5:34 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।