ਦਿੱਲੀ ਵਿਧਾਨ ਸਭਾ ਚੋਣਾਂ: ਕਾਂਗਰਸ ਨੂੰ ਵੱਡਾ ਝਟਕਾ
ਨਵੀਂ ਦਿੱਲੀ: 3 ਫਰਵਰੀ, ਦੇਸ਼ ਕਲਿੱਕ ਬਿਓਰੋ
ਦਿੱਲੀ ਵਿਧਾਨ ਸਭਾ ਚੋਣਾਂ ਤੌਂ ਐਨ ਪਹਿਲਾਂ ਕਾਂਗਰਸ ਪਾਰਟੀ ਨੂੰ ਉਸ ਸਮੇਂ ਇੱਕ ਵੱਡਾ ਝਟਕਾ ਲੱਗਿਆ ਜਦੋਂ ਜੰਗਪੁਰਾ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਮਹਿਤਾਬ ਖਾਨ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਸ਼ਾਮਲ ਕਰਵਾਇਆ।
Published on: ਫਰਵਰੀ 3, 2025 3:21 ਬਾਃ ਦੁਃ