ਪੰਜਾਬ ਪੁਲਿਸ ਵੱਲੋਂ ਦੂਜੇ ਰਾਜਾਂ ਤੋਂ 46 ਗੈਂਗਸਟਰਾਂ ਨੂੰ ਪੰਜਾਬ ਲਿਆਉਣ ਦੀ ਤਿਆਰੀ
ਚੰਡੀਗੜ੍ਹ: 3 ਫਰਵਰੀ, ਦੇਸ਼ ਕਲਿੱਕ ਬਿਓਰੋ
ਪੰਜਾਬ ਪੁਲਿਸ ਉਨ੍ਹਾਂ ਗੈਂਗਸਟਰਾਂ ਅਤੇ ਅਪਰਾਧੀਆਂ ਵਿਰੁੱਧ ਕਾਰਵਾਈ ਕਰਨ ਦੀ ਤਿਆਰੀ ਕਰ ਰਹੀ ਹੈ ਜੋ ਹੋਰਾਂ ਰਾਜਾਂ ਦੀ ਪੁਲਿਸ ਵੱਲੋਂ ਰਿਮਾਂਡ ‘ਤੇ ਲਏ ਗਏ ਸੀ ਪਰ ਉਸ ਤੋਂ ਬਾਅਦ ਉਹ ਪੰਜਾਬ ਵਾਪਸ ਨਹੀਂ ਭੇਜੇ ਗਏ। ਪੰਜਾਬ ਪੁਲਿਸ ਵੱਲੋਂ ਲਗਭਗ 46 ਅਜਿਹੇ ਮੁਲਜ਼ਮਾਂ ਦੀ ਸੂਚੀ ਤਿਆਰ ਕੀਤੀ ਗਈ ਹੈ ਜਿਨ੍ਹਾਂ ਨੂੰ ਪੰਜਾਬ ਵਾਪਸ ਲਿਆਉਣ ਦੀ ਪ੍ਰਕਿਰਿਆ ਜਲਦੀ ਹੀ ਸ਼ੁਰੂ ਹੋਵੇਗੀ।ਇਹ ਗੈਂਗਸਟਰ ਵੱਖ ਵੱਖ ਗਰੁੱਪਾਂ ਨਾਲ ਸੰਬੰਧਤ ਹਨ। ਇਨ੍ਹਾਂ ਵਿੱਚੋਂ 22 ਲਾਰੈਂਸ-ਗੋਲਡੀ ਬਰਾੜ ਗੈਂਗ ਨਾਲ ਸੰਬੰਧਤ, 10 ਦਵਿੰਦਰ ਬੰਬੀਹਾ ਲੱਕੀ ਪਟਿਆਲਾ ਗੈਂਗ ਨਾਲ, 8 ਹਰਵਿੰਦਰ ਰਿੰਦਾ-ਲਖਵੀਰ ਲੰਡਾ ਗੈਂਗ ਨਾਲ, 4 ਜੱਗੂ ਭਗਵਾਨਪੁਰੀਆ ਨਾਲ ਅਤੇ 4 ਹੈਰੀ ਚੱਠਾ ਗੈਂਗ ਨਾਲ ਸੰਬੰਧਤ ਹਨ। ਇਸ ਲਈ ਸਾਰੇ ਰਾਜਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਨਾਲ ਹੀ, ਇਨ੍ਹਾਂ ਰਾਜਾਂ ਦੀਆਂ ਅਦਾਲਤਾਂ ਨੂੰ ਭੇਜਣ ਲਈ ਡੋਜ਼ੀਅਰ ਤਿਆਰ ਕੀਤੇ ਜਾ ਰਹੇ ਹਨ। ਜ਼ਿਆਦਾਤਰ ਗੈਂਗਸਟਰ ਗੁਜਰਾਤ, ਰਾਜਸਥਾਨ, ਹਰਿਆਣਾ ਅਤੇ ਉੱਤਰਾਖੰਡ ਦੀਆਂ ਜੇਲ੍ਹਾਂ ਵਿੱਚ ਬੰਦ ਹਨ। ਉਹ ਅੱਤਵਾਦੀਆਂ ਦੇ ਮਦਦਗਾਰ ਵੀ ਬਣ ਰਹੇ ਹਨ।ਅਦਾਲਤ ਨੇ ਪੰਜਾਬ ਪੁਲਿਸ ਨੂੰ ਉਕਤ ਲੋਕਾਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਦੀ ਹਵਾਲਗੀ ਲਈ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।
Published on: ਫਰਵਰੀ 3, 2025 2:49 ਬਾਃ ਦੁਃ