ਚੰਡੀਗੜ੍ਹ, 3 ਫਰਵਰੀ, ਦੇਸ਼ ਕਲਿਕ ਬਿਊਰੋ :
ਪੰਜਾਬ ਵਿੱਚ ਅੱਜ ਸੋਮਵਾਰ ਨੂੰ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਕਈ ਖੇਤਰਾਂ ਵਿੱਚ ਵਿਜ਼ੀਬਿਲਟੀ 50 ਮੀਟਰ ਤੋਂ ਘੱਟ ਰਹਿ ਸਕਦੀ ਹੈ। ਫਿਲਹਾਲ ਤਾਪਮਾਨ ‘ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ। ਪਰ ਆਉਣ ਵਾਲੇ ਕੁਝ ਦਿਨਾਂ ‘ਚ ਤਾਪਮਾਨ ‘ਚ ਮਾਮੂਲੀ ਵਾਧਾ ਦਰਜ ਕੀਤਾ ਜਾ ਸਕਦਾ ਹੈ।
ਮੌਸਮ ਵਿਭਾਗ ਅਨੁਸਾਰ ਅੱਜ ਇੱਕ ਨਵੀਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਜਿਸ ਕਾਰਨ ਮੌਸਮ ‘ਚ ਵੱਡਾ ਬਦਲਾਅ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਅਨੁਸਾਰ ਅੱਜ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਪਟਿਆਲਾ ਅਤੇ ਮਲੇਰਕੋਟਲਾ ਵਿੱਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਉਮੀਦ ਹੈ ਕਿ ਇੱਥੇ ਸੰਘਣੀ ਧੁੰਦ ਹੋਵੇਗੀ। ਮਾਲਵਾ ਖੇਤਰ ਦੇ ਕੁਝ ਇਲਾਕਿਆਂ ਵਿੱਚ ਮੀਂਹ ਪੈਣ ਦੀ ਵੀ ਸੰਭਾਵਨਾ ਹੈ।
1 ਫਰਵਰੀ ਤੋਂ ਸਰਗਰਮ ਹੋਈ ਪੱਛਮੀ ਗੜਬੜੀ ਇੱਕ ਚੱਕਰਵਾਤੀ ਸਰਕੂਲੇਸ਼ਨ ਦੇ ਰੂਪ ਵਿੱਚ ਪਾਕਿਸਤਾਨ ਖੇਤਰ ਵਿੱਚ ਬਣੀ ਹੋਈ ਹੈ। ਜਦੋਂਕਿ ਇੱਕ ਹੋਰ ਸਰਕੂਲੇਸ਼ਨ ਰਾਜਸਥਾਨ ਬਾਰਡਰ ‘ਤੇ ਵੀ ਹੈ। ਇਹੀ ਕਾਰਨ ਹੈ ਕਿ ਸੂਬੇ ‘ਚ ਧੁੰਦ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ।
ਮੌਸਮ ਵਿਭਾਗ ਅਨੁਸਾਰ ਅੱਜ ਇੱਕ ਨਵੀਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਜਿਸ ਤੋਂ ਬਾਅਦ 5 ਫਰਵਰੀ ਤੱਕ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ‘ਚ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ।ਇਸ ਦੇ ਨਾਲ ਹੀ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਭਲਕੇ 4 ਫਰਵਰੀ ਅਤੇ 5 ਫਰਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ।
Published on: ਫਰਵਰੀ 3, 2025 9:52 ਪੂਃ ਦੁਃ