ਐਸ.ਏ.ਐਸ.ਨਗਰ, 03 ਫਰਵਰੀ, ਦੇਸ਼ ਕਲਿੱਕ ਬਿਓਰੋ :
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੁੱਖ ਦਫ਼ਤਰ ਵਿੱਚ ਅੱਜ ਗੁਰਮਤਿ ਵਿਚਾਰ ਸਭਾ ਵੱਲੋਂ ਦਸਮ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਨਿੱਚਰਵਾਰ ਤੋਂ ਅਰੰਭੇ ਗਏੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
ਇਸ ਪਾਵਨ ਮੌਕੇ ਭਾਈ ਅਮਰਜੀਤ ਸਿੰਘ ਖਾਲਸਾ (ਚੰਡੀਗੜ੍ਹ ਵਾਲੇ) , ਭਾਈ ਹਰਜੀਤ ਸਿੰਘ (ਐਮ.ਏ), ਸੁੰਡਰਾਂ, ਮੁਹਾਲੀ ਅਤੇ ਭਾਈ ਅਮਨਦੀਪ ਸਿੰਘ, ਹਜ਼ੂਰੀ ਰਾਗੀ, ਸ੍ਰੀ ਦਰਬਾਰ ਸਾਹਿਬ (ਸ੍ਰੀ ਅੰਮਿਤ੍ਰਸਰ ਸਾਹਿਬ) ਵੱਲੋਂ ਸ਼ਬਦ ਕੀਰਤਨ ਅਤੇ ਭਾਈ ਹਰਪਾਲ ਸਿੰਘ ਕਥਾਵਾਚਕ, ਗੁ. ਸ੍ਰੀ ਫ਼ਤਹਿਗੜ੍ਹ ਸਾਹਿਬ ਵੱਲੋਂ ਕਥਾ ਪ੍ਰਚਾਰ ਕੀਤਾ ਗਿਆ। ਅਖੰਡ ਪਾਠ ਦੇ ਸਮਾਪਨ ਉਪਰੰਤ ਗੁਰੂ ਕਾ ਲੰਗਰ ਵੀ ਅਤੁੱਟ ਵਰਤਿਆ। ਇਸ ਮੌਕੇ ਤੇ ਦਸਤਾਰ ਲੰਗਰ ਦਾ ਆਯੋਜਨ ਵੀ ਕੀਤਾ ਗਿਆ ਜਿਸ ਦੌਰਾਨ ਬੋਰਡ ਕਰਮਚਾਰੀਆਂ ਦੇ ਕੁਲ 120 ਦਸਤਾਰਾਂ ਸਜਾਈਆਂ ਗਈਆਂ।
ਸਕੱਤਰ, ਬੋਰਡ ਸ਼੍ਰੀਮਤੀ ਪਰਲੀਨ ਕੌਰ ਬਰਾੜ ਨੇਸਮਾਰੋਹ ਨੂੰ ਸੰਬੋਧਨ ਕਰਨ ਦੌਰਾਨ ਬੋਰਡ ਮੁਲਾਜ਼ਮਾਂ ਦੀ ਕਾਰਗੁਜ਼ਾਰੀ ਤੇ ਤਸੱਲੀ ਪਰਗਟ ਕਰਦਿਆਂ ਕਿਹਾ ਕਿ ਸਮਾਜ ਦੀ ਹਰ ਰੂਪ ਵਿੱਚ ਸੇਵਾ ਕਰਨਾ ਹੀ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸੰਦੇਸ਼ ਹੈ ਅਤੇ ਇਸੇ ਨੂੰ ਅਧਾਰ ਮੰਨ ਕੇ ਸਿੱਖਿਆ ਬੋਰਡ ਆਪਣਾ ਕਾਰਜ ਲਗਾਤਾਰ ਕਰਦਾ ਰਹੇਗਾ। ਉਨ੍ਹਾਂ ਨੇ ਸ੍ਰੀ ਗੁਰੂ ਗੁਬਿੰਦ ਸਿੰਘ ਜੀ ਦੇ ਫਲਸਫੇ ਅਨੁਸਾਰ ਜੀਵਨ ਜਿਉਣ ਲਈ ਕਿਹਾ। ਇਸ ਮੌਕੇ ਬੋਰਡ ਦੇ ਅਧਿਕਾਰੀ ਤੇ ਸਿੱਖਿਆ ਬੋਰਡ ਦੀ ਮੁਲਾਜ਼ਮ ਜੱਥੇਬੰਦੀ ਦੇ ਅਹੁਦੇਦਾਰ ਵੀ ਹਾਜ਼ਰ ਸਨ।
Published on: ਫਰਵਰੀ 3, 2025 5:42 ਬਾਃ ਦੁਃ