ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਹੈਰੋਇਨ ਤੇ 3 ਪਿਸਤੌਲਾਂ ਸਮੇਤ 6 ਵਿਅਕਤੀ ਗ੍ਰਿਫਤਾਰ

ਪੰਜਾਬ

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਹੈਰੋਇਨ ਤੇ 3 ਪਿਸਤੌਲਾਂ ਸਮੇਤ 6 ਵਿਅਕਤੀ ਗ੍ਰਿਫਤਾਰ

ਬਰਨਾਲਾ, 3 ਫਰਵਰੀ, ਦੇਸ਼ ਕਲਿਕ ਬਿਊਰੋ :
ਨਸ਼ੀਲੇ ਪਦਾਰਥਾਂ ਅਤੇ ਨਜਾਇਜ਼ ਹਥਿਆਰਾਂ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਬਰਨਾਲਾ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ 6 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਦੇ ਕਬਜ਼ੇ ‘ਚੋਂ 306 ਗ੍ਰਾਮ ਹੈਰੋਇਨ, ਇਕ ਵਰਨਾ ਕਾਰ ਅਤੇ ਤਿੰਨ 32 ਬੋਰ ਦੇ ਪਿਸਤੌਲ ਸਮੇਤ ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਕਾਰਵਾਈ ਬਰਨਾਲਾ ਦੇ ਐਸਐਸਪੀ ਸੰਦੀਪ ਕੁਮਾਰ ਮਲਿਕ ਦੀ ਅਗਵਾਈ ਵਿੱਚ ਐਸਪੀਡੀ ਸੰਦੀਪ ਸਿੰਘ ਮੰਡ, ਡੀਐਸਪੀ ਰਜਿੰਦਰ ਪਾਲ ਅਤੇ ਸੀਆਈਏ ਸਟਾਫ਼ ਦੇ ਇੰਚਾਰਜ ਬਲਜੀਤ ਸਿੰਘ ਦੀ ਟੀਮ ਨੇ ਕੀਤੀ। ਪਹਿਲੇ ਕੇਸ ਵਿੱਚ ਰਾਜਵੀਰ ਸਿੰਘ, ਗੁਰਪ੍ਰੀਤ ਸਿੰਘ (ਦੋਵੇਂ ਵਾਸੀ ਬਰਨਾਲਾ), ਅਮਨਿੰਦਰ ਸਿੰਘ (ਧਨੌਲਾ) ਅਤੇ ਉਪਕਾਰ ਸਿੰਘ (ਲੌਂਗੋਵਾਲ) ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਨ੍ਹਾਂ ਵਿੱਚੋਂ ਰਾਜਵੀਰ ਸਿੰਘ ਖ਼ਿਲਾਫ਼ ਪਹਿਲਾਂ ਹੀ ਐਨਡੀਪੀਐਸ ਸਮੇਤ 3 ਕੇਸ ਦਰਜ ਹਨ।
ਪੁਲੀਸ ਅਨੁਸਾਰ ਗੁਰਪ੍ਰੀਤ ਅਤੇ ਅਮਨਿੰਦਰ ਖ਼ਿਲਾਫ਼ ਅਸਲਾ ਐਕਟ ਅਤੇ ਉਪਕਾਰ ਸਿੰਘ ਖ਼ਿਲਾਫ਼ ਚੋਰੀ ਦਾ ਕੇਸ ਦਰਜ ਕੀਤਾ ਗਿਆ ਹੈ।
ਦੂਜੇ ਮਾਮਲੇ ਵਿੱਚ ਜਸਵਿੰਦਰ ਸਿੰਘ ਉਰਫ਼ ਗੋਰਾ ਅਤੇ ਮਨਦੀਪ ਸਿੰਘ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਗਿਆ। ਜਸਵਿੰਦਰ ਕੋਲੋਂ ਦੋ 32 ਬੋਰ ਦੇ ਪਿਸਤੌਲ ਅਤੇ ਦੋ ਜਿੰਦਾ ਕਾਰਤੂਸ ਬਰਾਮਦ ਹੋਏ ਹਨ। ਉਸ ਖ਼ਿਲਾਫ਼ ਪਹਿਲਾਂ ਵੀ ਦੋ ਅਪਰਾਧਿਕ ਮਾਮਲੇ ਦਰਜ ਹਨ। ਮਨਦੀਪ ਕੋਲੋਂ ਇੱਕ 32 ਬੋਰ ਦਾ ਪਿਸਤੌਲ ਅਤੇ ਕਾਰਤੂਸ ਬਰਾਮਦ ਹੋਏ ਹਨ। ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

Published on: ਫਰਵਰੀ 3, 2025 7:34 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।