ਸਿਹਤ ਵਿਭਾਗ ਫਾਜਿਲਕਾ ਵੱਲੋਂ ਵਿਸ਼ਵ ਕੈਂਸਰ ਦਿਵਸ ਦੇ ਸਬੰਧ ਵਿੱਚ ਕੀਤਾ ਜਾਗਰੂਕਤਾ ਪੈਂਫਲਿਟ ਰਲੀਜ਼
ਫਾਜ਼ਿਲਕਾ, 3 ਫਰਵਰੀ, ਦੇਸ਼ ਕਲਿੱਕ ਬਿਓਰੋ
ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸਿਵਲ ਸਰਜਨ ਫਾਜਿਲਕਾ ਡਾ ਲਹਿੰਬਰ ਰਾਮ ਦੀ ਦੇਖ ਰੇਖ ਵਿੱਚ ਜਿਲ੍ਹਾ ਫਾਜਿਲਕਾ ਦੇ ਸਿਹਤ ਸਟਾਫ਼ ਵੱਲੋਂ 4 ਫਰਵਰੀ ਨੂੰ ਵਿਸ਼ਵ ਕੈਂਸਰ ਦਿਵਸ ਮਨਾਇਆ ਜਾ ਰਿਹਾ ਹੈ। ਇਸ ਦਿਨ ਸਬੰਧੀ ਜਾਣਕਾਰੀ ਦਿੰਦਿਆਂ ਡਾ ਲਹਿੰਬਰ ਰਾਮ ਨੇ ਦੱਸਿਆ ਕਿ ਇਸ ਦਿਨ ਸਿਹਤ ਵਿਭਾਗ ਦਾ ਸਟਾਫ਼ ਹੋਰ ਵਿਭਾਗਾਂ ਦੇ ਸਹਿਯੋਗ ਨਾਲ ਇੱਕ ਵਿਸ਼ੇਸ਼ ਮੁਹਿੰਮ ਦੇ ਰੂਪ ਵਿੱਚ ਸਿਹਤ ਸੰਸਥਾਵਾਂ, ਸਕੂਲਾਂ ਕਾਲਜਾਂ ਅਤੇ ਹੋਰ ਜਨਤਕ ਥਾਵਾਂ ਤੇ ਜਾ ਕੇ ਕੈਂਸਰ ਦੀ ਬਿਮਾਰੀ ਤੋਂ ਬਚਣ ਸਬੰਧੀ ਜਾਗਰੂਕ ਕਰਨਗੇ।
ਕੈਂਸਰ ਦੀ ਬਿਮਾਰੀ ਤੋਂ ਬਚਣ ਸਬੰਧੀ ਜਾਗਰੂਕਤਾ ਪੈਂਫਲਿਟ ਡਾ ਲਹਿੰਬਰ ਰਾਮ ਸਿਵਲ ਸਰਜ਼ਨ ਨੇ ਡਾ ਕਵਿਤਾ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਦੀ ਮੌਜੂਦਗੀ ਵਿੱਚ ਜਾਰੀ ਕੀਤਾ। ਇਸ ਸਮੇਂ ਉਹਨਾਂ ਦੱਸਿਆ ਕਿ ਸਮੇਂ ਸਿਰ ਇਸ ਬਿਮਾਰੀ ਸਬੰਧੀ ਜਾਗਰੂਕ ਹੋ ਇਸ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ।
ਇਸ ਸਮੇਂ ਡਾ ਮਹੇਸ਼, ਡਾ ਪੰਕਜ਼ ਚੌਹਾਨ, ਰਾਜੇਸ਼ ਕੁਮਾਰ ਡੀ.ਪੀ.ਐਮ., ਸੰਜੀਵ ਕੁਮਾਰ, ਵਿਨੋਦ ਖੁਰਾਣਾ ਜਿਲ੍ਹਾ ਮਾਸ ਮੀਡੀਆ ਅਫ਼ਸਰ, ਰੋਹਿਤ ਸਟੈਨੋ, ਸੁਖਦੇਵ ਸਿੰਘ ਜਿਲ੍ਹਾ ਬੀਸੀਸੀ ਮੌਜੂਦ ਹਨ।
Published on: ਫਰਵਰੀ 3, 2025 4:31 ਬਾਃ ਦੁਃ