ਪੰਜਾਬ ‘ਚ ਇੱਕ ਦਿਨਾ ਛੁੱਟੀ ਦਾ ਐਲਾਨ
ਚੰਡੀਗੜ੍ਹ, 4 ਫ਼ਰਵਰੀ, ਦੇਸ਼ ਕਲਿਕ ਬਿਊਰੋ :
ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ‘ਤੇ 12 ਫਰਵਰੀ ਨੂੰ ਪੰਜਾਬ ‘ਚ ਛੁੱਟੀ ਰਹੇਗੀ। ਇਸ ਦਿਨ ਸਰਕਾਰੀ ਸਕੂਲ, ਸਰਕਾਰੀ ਦਫ਼ਤਰ ਅਤੇ ਹੋਰ ਸਾਰੇ ਤਰ੍ਹਾਂ ਦੇ ਬੋਰਡ ਦਫ਼ਤਰ ਬੰਦ ਰਹਿਣਗੇ। ਸਮਾਜ ਦੇ ਲੋਕਾਂ ਨੇ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ।
ਜਿਕਰਯੋਗ ਹੈ ਕਿ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ 12 ਫਰਵਰੀ ਨੂੰ ਦੇਸ਼ ਭਰ ਵਿੱਚ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਇਹ ਫੈਸਲਾ ਲਿਆ ਗਿਆ ਹੈ। ਪ੍ਰਕਾਸ਼ ਪੁਰਬ ਮੌਕੇ 11 ਫਰਵਰੀ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸ਼ਹਿਰ ਵਿੱਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾਵੇਗੀ।
Published on: ਫਰਵਰੀ 4, 2025 12:53 ਬਾਃ ਦੁਃ