ਪੰਜਾਬ ‘ਚ ਰੇਲਵੇ ਦਾ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਲਈ 5421 ਕਰੋੜ ਰੁਪਏ ਖ਼ਰਚੇ ਜਾਣਗੇ : ਰੇਲ ਮੰਤਰੀ

ਪੰਜਾਬ

ਚੰਡੀਗੜ੍ਹ, 4 ਫਰਵਰੀ, ਦੇਸ਼ ਕਲਿਕ ਬਿਊਰੋ :
ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਪੰਜਾਬ ਵਿੱਚ ਰੇਲਵੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਰਾਜ ਨੂੰ 5421 ਕਰੋੜ ਰੁਪਏ ਜਾਰੀ ਕੀਤੇ ਜਾਣਗੇ। ਰੇਲ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਕਿਹਾ ਕਿ ਇਸ ਸਾਲ ਪੰਜਾਬ ਨੂੰ 2009-2014 ਦੇ ਮੁਕਾਬਲੇ 24 ਗੁਣਾ ਵੱਧ ਫੰਡ ਦਿੱਤੇ ਗਏ ਹਨ।
ਕੇਂਦਰੀ ਮੰਤਰੀ ਵੈਸ਼ਨਵ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ 1122 ਕਰੋੜ ਰੁਪਏ ਦੀ ਲਾਗਤ ਨਾਲ 30 ਅੰਮ੍ਰਿਤ ਸਟੇਸ਼ਨ ਵਿਕਸਤ ਕੀਤੇ ਜਾ ਰਹੇ ਹਨ ਅਤੇ ਹਰਿਆਣਾ ਵਿੱਚ 1149 ਕਰੋੜ ਰੁਪਏ ਦੀ ਲਾਗਤ ਨਾਲ 34 ਅੰਮ੍ਰਿਤ ਸਟੇਸ਼ਨ ਵਿਕਸਤ ਕੀਤੇ ਜਾ ਰਹੇ ਹਨ।
ਜਿਕਰਯੋਗ ਹੈ ਕਿ ਪੰਜਾਬ ਦੇ ਦਰਜਨਾਂ ਰੇਲਵੇ ਸਟੇਸ਼ਨਾਂ ਦੇ ਨਵੀਨੀਕਰਨ ਦਾ ਕੰਮ ਚੱਲ ਰਿਹਾ ਹੈ। ਜਿਸ ਵਿਚ ਅਬੋਹਰ ਰੇਲਵੇ ਸਟੇਸ਼ਨ, ਅੰਮ੍ਰਿਤਸਰ ਸਟੇਸ਼ਨ, ਆਨੰਦਪੁਰ ਸਾਹਿਬ, ਬਿਆਸ, ਬਠਿੰਡਾ, ਫਾਜ਼ਿਲਕਾ, ਫ਼ਿਰੋਜ਼ਪੁਰ, ਹੁਸ਼ਿਆਰਪੁਰ, ਜਲੰਧਰ ਕੈਂਟ ਰੇਲਵੇ ਸਟੇਸ਼ਨ, ਫਿਲੌਰ, ਲੁਧਿਆਣਾ, ਮਾਨਸਾ ਅਤੇ ਮਲੇਰਕੋਟਲਾ ਸਮੇਤ ਹੋਰ ਥਾਵਾਂ ‘ਤੇ ਅੰਮ੍ਰਿਤ ਸਟੇਸ਼ਨ ਬਣਾਏ ਜਾ ਰਹੇ ਹਨ। ਜਿੱਥੇ ਕੇਂਦਰ ਦੀ ਦੇਖ-ਰੇਖ ਹੇਠ ਕੰਮ ਪੂਰੇ ਜ਼ੋਰਾਂ ‘ਤੇ ਚੱਲ ਰਿਹਾ ਹੈ।

Published on: ਫਰਵਰੀ 4, 2025 9:50 ਪੂਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।