ਪੰਜਾਬ ਪੁਲਿਸ ਵੱਲੋਂ ਪਾਸਪੋਰਟ ਵੈਰੀਫ਼ੀਕੇਸ਼ ਨੂੰ ਬਿਹਤਰ ਬਣਾਉਣ ਲਈ ਨਵੀਂ ਪ੍ਰਣਾਲੀ ਦੀ ਸ਼ੁਰੂਆਤ

ਪੰਜਾਬ


ਚੰਡੀਗੜ੍ਹ, 4 ਫਰਵਰੀ, ਦੇਸ਼ ਕਲਿੱਕ ਬਿਓਰੋ :

ਸੂਬੇ ਵਿੱਚ ਪਾਰਦਰਸ਼ੀ ਅਤੇ ਸਮਾਂਬੱਧ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਪਾਸਪੋਰਟ ਵੈਰੀਫ਼ੀਕੇਸ਼ਨ ਲਈ ਇੱਕ ਸੁਚੱਜੀ ਤੇ ਆਧੁਨਿਕ ਪ੍ਰਣਾਲੀ ਦੀ ਸ਼ੁਰੂਆਤ ਕੀਤੀ ਹੈ, ਜੋ ਨਾਗਰਿਕਾਂ ਨੂੰ ਪ੍ਰੀ-ਵੈਰੀਫ਼ੀਕੇਸ਼ਨ ਐਸ.ਐਮ.ਐਸ. ਦੀ ਸਹੂਲਤ ਪ੍ਰਦਾਨ ਕਰੇਗੀ ਅਤੇ ਪੋਸਟ- ਵੈਰੀਫ਼ੀਕੇਸ਼ਨ ਐਸ.ਐਮ.ਐਸ. ਰਾਹੀਂ  ਬਿਨੈਕਾਰ ਆਪਣੇ ਫੀਡਬੈਕ ਵੀ  ਦੇ ਸਕਣਗੇ।

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀ.ਏ.ਡੀ.) ਗੁਰਪ੍ਰੀਤ ਕੌਰ ਦਿਓ ਨੇ ਕਿਹਾ ਕਿ ਪੰਜਾਬ ਪੁਲਿਸ ਲੋਕਾਂ ਨੂੰ ਨਿਰਵਿਘਨ ਅਤੇ ਸੁਚੱਜੀਆਂ ਸੇਵਾਵਾਂ ਪ੍ਰਦਾਨ ਕਰਨ ਲਈ ਦਿਨ-ਰਾਤ ਕੰਮ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ 5 ਫਰਵਰੀ, 2025 ਤੋਂ, ਪੰਜਾਬ ਪੁਲਿਸ ਵੱਲੋਂ ਬਿਨੈਕਾਰ ਨੂੰ ‘ਪੀਬੀਸਾਂਝ’ ਤੋਂ ਐਸ.ਐਮ.ਐਸ. ਰਾਹੀਂ ਸੂਚਨਾ ਭੇਜੀ ਜਾਵੇਗੀ, ਜਿਸ ਵਿੱਚ ਤਸਦੀਕ ਕਰਨ ਵਾਲੇ ਅਧਿਕਾਰੀ ਦਾ ਨਾਮ ਅਤੇ ਮੁਲਾਕਾਤ ਦੀ ਮਿਤੀ ਅਤੇ ਸਮੇਂ ਸਬੰਧੀ ਜਾਣਕਾਰੀ ਹੋਵੇਗੀ। ਇਸ ਸੁਧਾਰ ਦਾ ਉਦੇਸ਼ ਬੇਲੋੜੀ ਅਨਿਸ਼ਚਿਤਤਾ ਨੂੰ ਘਟਾਉਣਾ ਅਤੇ ਬਿਨੈਕਾਰ ਨੂੰ ਉਸਦੀ ਵੈਰੀਫ਼ੀਕੇਸ਼ਨ ਪ੍ਰਕਿਰਿਆ ਬਾਰੇ ਪੂਰੀ  ਤਰ੍ਹਾਂ ਜਾਣੂ ਕਰਵਾਉਣਾ ਹੈ ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਇਸ ਤੋਂ ਇਲਾਵਾ ਨਾਗਰਿਕ ਪੋਸਟ-ਵੈਰੀਫਿਕੇਸ਼ਨ ਐਸ.ਐਮ.ਐਸ. ਰਾਹੀਂ ਆਪਣੇ ਫੀਡਬੈਕ ਵਿੱਚ ਸਬੰਧਤ ਅਧਿਕਾਰੀ ਦੇ ਵਿਵਹਾਰ ਸਬੰਧੀ ਰਿਪੋਰਟ ਵੀ ਭੇਜ ਸਕਣਗੇ।

ਫੀਡਬੈਕ ਦੇਣ ਲਈ, ਬਿਨੈਕਾਰਾਂ ਨੂੰ ‘ਪੀਬੀਸਾਂਝ’ ਤੋਂ ਇੱਕ ਪੋਸਟ-ਵੈਰੀਫਿਕੇਸ਼ਨ ਐਸ.ਐਮ.ਐਸ.  ਪ੍ਰਾਪਤ ਹੋਵੇਗਾ, ਜਿਸ ਵਿੱਚ ਫੀਡਬੈਕ ਫਾਰਮ ਨਾਲ ਇੱਕ ਹਾਈਪਰਲਿੰਕ ਹੋਵੇਗਾ। ਉਨ੍ਹਾਂ ਕਿਹਾ ਕਿ ਬਿਨੈਕਾਰ ਫੀਡਬੈਕ
ਫਾਰਮ ਰਾਹੀਂ ਆਪਣਾ ਕੋਈ ਵੀ ਸੁਝਾਅ, ਟਿੱਪਣੀ ਜਾਂ ਸਮੱਸਿਆ ਸਾਂਝੀ  ਕਰ ਸਕਦੇ ਹਨ।

ਉਨ੍ਹਾਂ ਕਿਹਾ ਕਿ ਇਹ ਫੀਡਬੈਕ ਵਿਧੀ ਪੰਜਾਬ ਪੁਲਿਸ ਨੂੰ ਸੇਵਾਵਾਂ ਦੇ ਮਿਆਰਾਂ ਨੂੰ ਹੋਰ ਬਿਹਤਰ ਬਣਾਉਣ ਅਤੇ ਨਾਗਰਿਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਵਿੱਚ ਮਦਦ ਕਰੇਗੀ।

Published on: ਫਰਵਰੀ 4, 2025 7:37 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।