ਕਿਹਾ, ਮੁੱਖ ਮੰਤਰੀ ਕੋਲ ਪਹੁੰਚੀਆਂ ਸ਼ਿਕਾਇਤਾਂ, ਹੋ ਰਹੇ ਨੇ ਝੂਠੇ ਪਰਚੇ ਦਰਜ
ਚੰਡੀਗੜ੍ਹ, 4 ਫਰਵਰੀ, ਦੇਸ਼ ਕਲਿੱਕ ਬਿਓਰੋ :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਲਾਅ ਐਂਡ ਆਰਡਰ ਨੂੰ ਲੈ ਕੇ ਹਾਈ ਲੇਵਲ ਦੀ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਤੋਂ ਬਾਅਦ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਮੀਡੀਆ ਨਾਲ ਗੱਲ ਕੀਤੀ ਗਈ। ਡੀਜੀਪੀ ਯਾਦਵ ਨੇ ਕਿਹਾ ਕਿ ਪੰਜਾਬ ਮੀਟਿੰਗ ਵਿੱਚ ਸਾਰੇ ਜ਼ਿਲ੍ਹਿਆਂ ਦੇ ਐਸਐਸਪੀ ਸ਼ਾਮਲ ਹੋਏ ਸਨ। ਮੁੱਖ ਮੰਤਰੀ ਵੱਲੋਂ ਲਾਅ ਐਂਡ ਆਰਡਰ ਦਾ ਰਿਵਿਊ ਕੀਤਾ ਗਿਆ। ਮੁੱਖ ਮੰਤਰੀ ਵੱਲੋਂ ਸੁਰੱਖਿਆ ਨੂੰ ਲੈ ਕੇ ਚਰਚਾ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਕਿਹਾ ਗਿਆ ਕਿ ਲੋਕਾਂ ਨਾਲ ਰਾਬਤੇ ਨੂੰ ਹੋਰ ਵਧੀਆ ਬਣਾਇਆ ਜਾਵੇ। ਮੁੱਖ ਮੰਤਰੀ ਨੇ ਐਸਐਸਪੀ ਨੂੰ ਕਿਹਾ ਕਿ ਉਹ ਫੀਲਡ ਵਿੱਚ ਜ਼ਿਆਦਾ ਜਾਣ ਅਤੇ ਥਾਣਿਆਂ ਦੀ ਚੈਕਿੰਗ ਕੀਤੀ ਜਾਵੇ। ਡੀਜੀਪੀ ਸਾਹਿਬ ਨੇ ਕਿਹਾਕਿ ਮੁੱਖ ਮੰਤਰੀ ਕੋਲ ਇਹ ਸ਼ਿਕਾਇਤਾਂ ਆਈਆਂ ਸਨ ਕਿ ਕਈ ਜ਼ਿਲ੍ਹਿਆਂ ਵਿੱਚ ਝੂਠੇ ਪਰਚੇ ਦਰਜ ਕੀਤੇ ਜਾ ਰਹੇ ਹਨ, ਮੁੱਖ ਮੰਤਰੀ ਨੇ ਹਿਦਾਇਤ ਦਿੱਤੀ ਕਿ ਕਿਸੇ ਪੱਖਪਾਤ ਤੋਂ ਬਿਨਾਂ ਜਾਂਚ ਹੋਣੀ ਚਾਹੀਦੀ ਹੈ ਤੇ ਮਾਮਲੇ ਦਰਜ ਕੀਤੇ ਜਾਣੇ ਚਾਹੀਦੇ ਹਨ ਕਿਸੇ ਨਾਲ ਕੋਈ ਧੱਕਾ ਨਾ ਕੀਤਾ ਜਾਵੇ।
Published on: ਫਰਵਰੀ 4, 2025 3:20 ਬਾਃ ਦੁਃ