182396 ਲਾਭਪਾਤਰੀਆਂ ਨੂੰ 2699043000 ਰੁਪਏ ਪੈਨਸ਼ਨ ਰਾਸ਼ੀ ਵੰਡੀ : ਡਿਪਟੀ ਕਮਿਸ਼ਨਰ
ਬਠਿੰਡਾ, 4 ਫਰਵਰੀ : ਦੇਸ਼ ਕਲਿੱਕ ਬਿਓਰੋ
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਵੱਚਨਬੱਧ ਤੇ ਯਤਨਸ਼ੀਲ ਹੈ। ਕਿਸੇ ਵੀ ਯੋਗ ਲਾਭਪਾਤਰੀ ਨੂੰ ਲੋਕ ਭਲਾਈ ਸਕੀਮਾਂ ਤੋਂ ਵਾਝਾਂ ਨਹੀਂ ਰਹਿਣ ਦਿੱਤਾ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਭਰ ’ਚ 1,82,396 (ਬਜ਼ੁਰਗ, ਦਿਵਿਆਂਗ, ਵਿਧਵਾ, ਬੇਸਹਾਰਾ ਔਰਤਾਂ ਅਤੇ ਆਸ਼ਰਿਤ ਬੱਚਿਆਂ) ਨੂੰ ਅਪ੍ਰੈਲ 2024 ਤੋਂ ਦਸੰਬਰ 2024 ਤੱਕ ਪੈਨਸ਼ਨ ਰਾਸ਼ੀ 2,69,90,43,000 ਰੁਪਏ ਵੰਡੇ ਜਾ ਚੁੱਕੇ ਹਨ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ਼੍ਰੀ ਪੰਕਜ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਭਰ ’ਚ ਬਜ਼ੁਰਗਾਂ ਨੂੰ 1,84,96,65,000 ਰੁਪਏ, ਦਿਵਿਆਂਗ 1,71,88,3500, ਵਿਧਵਾ, ਬੇਸਹਾਰਾ ਔਰਤਾਂ 4,66,78,9,500 ਅਤੇ ਆਸ਼ਰਿਤ ਬੱਚਿਆਂ ਨੂੰ 2,10,70,5000 ਰੁਪਏ ਦੀ ਪੈਨਸ਼ਨ ਜਾਰੀ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਇਹ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।
Published on: ਫਰਵਰੀ 4, 2025 3:44 ਬਾਃ ਦੁਃ