ਚੰਡੀਗੜ੍ਹ, 4 ਫਰਵਰੀ, ਦੇਸ਼ ਕਲਿੱਕ ਬਿਓਰੋ :
ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੀ ਉਮੀਦਵਾਰ ਆਤਿਸ਼ੀ ਖਿਲਾਫ ਕੇਸ ਦਰਜ ਹੋਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਉਤੇ ਤਿੱਖਾ ਹਮਲਾ ਬੋਲਿਆ ਹੈ। ਜ਼ਿਕਰਯੋਗ ਹੈ ਕਿ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਤਿਸ਼ੀ ਉਤੇ ਚੋਣ ਜ਼ਬਤੇ ਦੀ ਉਲੰਘਣਾ ਕਰਨ ਦੇ ਮਾਮਲੇ ਵਿੱਚ ਦੇਸ਼ ਦਰਜ ਕੀਤਾ ਗਿਆ ਹੈ। ਭਾਜਪਾ ਉਤੇ ਤਿੱਖਾ ਹਮਲਾ ਬੋਲਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਵੱਲੋਂ ਸ਼ਰੇਆਮ ਗੁੰਡਾਗਰਦੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿਖੇ ਬੀਜੇਪੀ ਵੱਲੋਂ ਸ਼ਰੇਆਮ ਕੀਤੀ ਜਾ ਰਹੀ ਗੁੰਡਾਗਰਦੀ ਦੇ ਖਿਲਾਫ਼ ਸ਼ਿਕਾਇਤ ਦਰਜ਼ ਕਰਨ ਦੀ ਬਜਾਏ ਉਲਟਾ ਦਿੱਲੀ ਦੀ ਮੁੱਖ ਮੰਤਰੀ ਖ਼ਿਲਾਫ਼ ਚੋਣ ਕਮਿਸ਼ਨ ਨੇ ਸ਼ਿਕਾਇਤ ਕਰਨ ‘ਤੇ ਪੁਲਿਸ ਕੇਸ ਦਾਇਰ ਕੀਤਾ ਹੈ, ਜੋ ਕਿ ਬੇਹੱਦ ਨਿੰਦਣਯੋਗ ਹੈ। ਕੀ ਦਿੱਲੀ ਪੁਲਿਸ ਅਤੇ ਚੋਣ ਕਮਿਸ਼ਨ ਦਾ ਕੰਮ ਸਿਰਫ਼ ਆਮ ਆਦਮੀ ਪਾਰਟੀ ਨੂੰ ਨਿਸ਼ਾਨਾ ਬਣਾਉਣਾ ਹੈ?? ਬੀਜੇਪੀ ਨਾਲ ਸੰਬੰਧਿਤ ਲੋਕਾਂ ਵੱਲੋਂ ਖੁੱਲ੍ਹੇਆਮ ਸ਼ਰਾਬ, ਪੈਸਾ ਅਤੇ ਸਮਾਨ ਵੰਡ ਕੇ ਚੋਣ ਜ਼ਾਬਤੇ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਨੇ, ਕੀ ਇਹ ਇਨ੍ਹਾਂ ਨੂੰ ਦਿਖਾਈ ਨਹੀਂ ਦੇ ਰਿਹਾ??
Published on: ਫਰਵਰੀ 4, 2025 2:23 ਬਾਃ ਦੁਃ