ਨੌਜਵਾਨਾਂ ਵੱਲੋਂ ਨਾਬਾਲਗ ਦੀ ਚਾਕੂ ਮਾਰ ਕੇ ਹੱਤਿਆ, ਦੋਸਤ ਗੰਭੀਰ ਜ਼ਖਮੀ
ਜ਼ੀਰਕਪੁਰ: 5 ਫਰਵਰੀ, ਦੇਸ਼ ਕਲਿੱਕ ਬਿਓਰੋ
ਜ਼ੀਰਕਪੁਰ ਦੇ ਬਲਟਾਣਾ ਇਲਾਕੇ ‘ਚ ਕੁਝ ਨੌਜਵਾਨਾਂ ਨੇ ਇਕ ਨਾਬਾਲਗ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ। ਉਸ ਦਾ ਦੋਸਤ ਵੀ ਗੰਭੀਰ ਜ਼ਖ਼ਮੀ ਹੈ, ਜਿਸ ਨੂੰ ਚੰਡੀਗੜ੍ਹ ਦੇ ਸੈਕਟਰ-32 ਸਥਿਤ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਮ੍ਰਿਤਕ ਕ੍ਰਿਸ਼ ਆਪਣੇ ਦੋਸਤਾਂ ਨਾਲ ਗਿਆ ਸੀ ਅਤੇ ਕਿਸੇ ਗੱਲ ਨੂੰ ਲੈ ਕੇ ਕ੍ਰਿਸ਼ ਅਤੇ ਉਸ ਦੇ ਦੋਸਤ ਪ੍ਰਿੰਸ ਦੀ 7-8 ਨੌਜਵਾਨਾਂ ਨਾਲ ਲੜਾਈ ਹੋ ਗਈ। ਝਗੜਾ ਇੰਨਾ ਵੱਧ ਗਿਆ ਕਿ ਦੋਸ਼ੀਆਂ ਨੇ ਦੋਵਾਂ ‘ਤੇ ਚਾਕੂਆਂ ਨਾਲ ਹਮਲਾ ਕਰ ਦਿੱਤਾ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਪਰ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਉਨ੍ਹਾਂ ਦੀਆਂ ਤਸਵੀਰਾਂ ਕੈਦ ਹੋ ਗਈਆਂ। ਘਟਨਾ ਕਾਰਨ ਪੂਰੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦ ਹੀ ਸਾਰੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
Published on: ਫਰਵਰੀ 5, 2025 1:44 ਬਾਃ ਦੁਃ