ਬਠਿੰਡਾ : ਦੋ ਧਿਰਾਂ ’ਚ ਲੜਾਈ ਦੌਰਾਨ ਚੱਲੀ ਗੋਲੀ, ਨੌਜਵਾਨ ਦੀ ਮੌਤ

ਪੰਜਾਬ

ਬਠਿੰਡਾ, 5 ਫਰਵਰੀ, ਦੇਸ਼ ਕਲਿੱਕ ਬਿਓਰੋ :

ਬਠਿੰਡਾ ਜ਼ਿਲ੍ਹੇ ਵਿੱਚ ਬੀਤੇ ਰਾਤ ਨੂੰ ਇਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰਨ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹੇ ਦੇ ਪਿੰਡ ਭਾਈਰੂਪਾ ਵਿੱਚ ਦੋ ਧਿਰਾਂ ਵਿੱਚ ਆਪਸੀ ਲੜਾਈ ਹੋ ਗਈ। ਇਸ ਲੜਾਈ ਦੌਰਾਨ ਧਿਰਾਂ ਵੱਲੋਂ ਗੋਲੀ ਚਲਾਈ ਗਈ। ਗੋਲੀ ਲੱਗਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ ਜਿਸ ਦੀ ਪਹਿਚਾਣ ਸਤਨਾਮ ਇਲਿਆਸ ਸੱਤੀ ਭਾਈਰੂਪਾ ਵਜੋਂ ਹੋਈ ਹੈ।

ਇਸ ਘਟਨਾ ਦਾ ਪਤਾ ਚਲਦਿਆ ਹੀ ਪੁਲਿਸ ਵੀ ਮੌਕੇ ਉਤੇ ਪਹੁੰਚ ਗਈ। ਐਸਪੀ (ਸਿਟੀ) ਨਰਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਰਾਤ ਨੂੰ ਇਹ ਜਾਣਕਾਰੀ ਮਿਲੀ ਸੀ ਕਿ ਸਤਨਾਮ ਇਲਿਆਸ ਸੱਤੀ ਅਤੇ ਉਸਦੇ ਗੁਆਂਢੀ ਗੁਰਤੇਜ ਚੰਦ ਵਿੱਚ ਆਪਸੀ ਲੜਾਈ ਸੀ ਅਤੇ ਦੋਵਾਂ ਧਿਰਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ। ਸਤਨਾਮ ਇਲੀਆਸ ਸਤੀ ਦੇ ਦੋ ਗੱਲੀਆਂ ਵਜੀਆਂ, ਜਿਸ ਕਾਰਨ ਉਸਦੀ ਮੌਤ ਹੋ ਗਈ। ਪੁਲਿਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।

Published on: ਫਰਵਰੀ 5, 2025 4:39 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।