30 ਪ੍ਰਵਾਸੀ ਪੰਜਾਬੀਆਂ ਨੂੰ ਲੈਕੇ ਅੰਮ੍ਰਿਤਸਰ ਪਹੁੰਚਿਆ ਅਮਰੀਕੀ ਫੌਜ ਦਾ ਜਹਾਜ਼
ਅੰਮ੍ਰਿਤਸਰ, 5 ਫ਼ਰਵਰੀ, ਦੇਸ਼ ਕਲਿਕ ਬਿਊਰੋ :
ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਵਿਚ ਦਾਖਲ ਹੋਏ 104 ਪ੍ਰਵਾਸੀ ਭਾਰਤੀਆਂ ਨੂੰ ਡਿਪੋਰਟ ਕਰ ਦਿੱਤਾ ਗਿਆ ਹੈ। ਅਮਰੀਕੀ ਫੌਜ ਦਾ ਜਹਾਜ਼ ਸੀ-17 ਉਨ੍ਹਾਂ ਨੂੰ ਲੈ ਕੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰਿਆ।ਇਸ ਜਹਾਜ਼ ਨੂੰ ਇੱਥੇ ਹਵਾਈ ਸੈਨਾ ਦੇ ਏਅਰਬੇਸ ‘ਤੇ ਉਤਾਰਿਆ ਗਿਆ। ਇਹ ਉਡਾਣ ਮੰਗਲਵਾਰ ਦੁਪਹਿਰ ਨੂੰ ਸੈਨ ਐਂਟੋਨੀਓ ਤੋਂ ਰਵਾਨਾ ਹੋਈ ਸੀ।
ਅਮਰੀਕੀ ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਡੋਨਾਲਡ ਟਰੰਪ ਨੇ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਬਾਹਰੀ ਲੋਕਾਂ ਨੂੰ ਡਿਪੋਰਟ ਕਰਨ ਦੇ ਹੁਕਮ ਦਿੱਤੇ ਹਨ। ਇਸ ਸੂਚੀ ਵਿੱਚ ਹਰਿਆਣਾ ਦੇ 33 ਅਤੇ ਪੰਜਾਬ ਦੇ 30 ਲੋਕ ਸ਼ਾਮਲ ਹਨ।ਇਸ ਤੋਂ ਇਲਾਵਾ ਕੁਝ ਪਰਿਵਾਰ ਵੀ ਸ਼ਾਮਲ ਹਨ। ਹਾਲਾਂਕਿ ਹਵਾਈ ਅੱਡੇ ‘ਤੇ ਸੁਰੱਖਿਆ ਅਧਿਕਾਰੀਆਂ ਮੁਤਾਬਕ ਇਨ੍ਹਾਂ ‘ਚ ਕੋਈ ਖ਼ਤਰਨਾਕ ਅਪਰਾਧੀ ਨਹੀਂ ਹੈ।
ਪੰਜਾਬ ਪੁਲਿਸ ਅਤੇ ਸੀਆਈਐਸਐਫ ਨੂੰ ਤਾਇਨਾਤ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਕੁਝ ਬੱਸਾਂ ਵੀ ਅੰਦਰ ਖੜ੍ਹੀਆਂ ਕੀਤੀਆਂ ਗਈਆਂ ਹਨ, ਜਿਨ੍ਹਾਂ ਰਾਹੀਂ ਡਿਪੋਰਟ ਕੀਤੇ ਭਾਰਤੀਆਂ ਨੂੰ ਉਨ੍ਹਾਂ ਦੇ ਘਰ ਭੇਜਿਆ ਜਾਵੇਗਾ।
Published on: ਫਰਵਰੀ 5, 2025 1:59 ਬਾਃ ਦੁਃ