ਅਮਰੀਕਾ ਤੋਂ Deport ਕੀਤੇ 205 ਪ੍ਰਵਾਸੀ ਭਾਰਤੀ ਅੱਜ ਅੰਮ੍ਰਿਤਸਰ ਪਹੁੰਚਣਗੇ

ਕੌਮਾਂਤਰੀ ਪੰਜਾਬ ਪ੍ਰਵਾਸੀ ਪੰਜਾਬੀ

ਅੰਮ੍ਰਿਤਸਰ, 5 ਫਰਵਰੀ, ਦੇਸ਼ ਕਲਿਕ ਬਿਊਰੋ :
ਅਮਰੀਕਾ ‘ਚ ਗੈਰ-ਕਾਨੂੰਨੀ ਤਰੀਕੇ ਨਾਲ ਦਾਖਲ ਹੋਏ ਭਾਰਤੀਆਂ ‘ਚੋਂ 205 ਅੱਜ ਭਾਰਤ ਪਹੁੰਚ ਰਹੇ ਹਨ। ਅਮਰੀਕੀ ਫੌਜ ਦਾ ਜਹਾਜ਼ ਸੀ-17 ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰੇਗਾ। ਇਹ ਉਡਾਣ ਮੰਗਲਵਾਰ ਦੁਪਹਿਰ ਸਾਨ ਐਂਟੋਨੀਓ ਤੋਂ ਅੰਮ੍ਰਿਤਸਰ ਹਵਾਈ ਅੱਡੇ ਲਈ ਰਵਾਨਾ ਹੋਈ ਸੀ।
ਅਮਰੀਕਾ ਤੋਂ ਉਡਾਣ ਭਰਨ ਬਾਅਦ ਅੰਮ੍ਰਿਤਸਰ ਹਵਾਈ ਅੱਡੇ ‘ਤੇ ਹਲਚਲ ਵਧ ਗਈ ਹੈ। ਲਗਾਤਾਰ ਮੀਟਿੰਗਾਂ ਚੱਲ ਰਹੀਆਂ ਹਨ। ਅੰਮ੍ਰਿਤਸਰ ਹਵਾਈ ਅੱਡੇ ‘ਤੇ ਭਾਰਤੀ ਸੁਰੱਖਿਆ ਏਜੰਸੀਆਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ।
ਜਾਣਕਾਰੀ ਅਨੁਸਾਰ ਅਮਰੀਕਾ ਤੋਂ ਆਉਣ ਵਾਲੇ ਇਸ ਜਹਾਜ਼ ਵਿਚ ਚਾਲਕ ਦਲ ਦੇ 11 ਮੈਂਬਰ ਅਤੇ 45 ਅਮਰੀਕੀ ਅਧਿਕਾਰੀ ਵੀ ਹੋਣਗੇ, ਜੋ ਕਿ 205 ਭਾਰਤੀਆਂ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਾਰ ਕੇ ਵਾਪਸ ਪਰਤਣਗੇ।

Published on: ਫਰਵਰੀ 5, 2025 7:56 ਪੂਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।