ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਤਹਿਸੀਲ ਦਫ਼ਤਰ ਦੀ ਅਚਨਚੇਤ ਚੈਕਿੰਗ

ਪੰਜਾਬ

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਤਹਿਸੀਲ ਦਫ਼ਤਰ ਦੀ ਅਚਨਚੇਤ ਚੈਕਿੰਗ

ਕਿਹਾ, ਪਾਰਦਰਸ਼ੀ, ਸਮੇਂ-ਸਿਰ ਤੇ ਬਿਨਾਂ ਖੱਜਲ-ਖੁਆਰੀ ਤੋਂ ਆਮ ਲੋਕਾਂ ਦੇ ਕੰਮ ਕਰਨਾ ਸੂਬਾ ਸਰਕਾਰ ਦਾ ਮੁੱਖ ਮਕਸਦ

ਬਠਿੰਡਾ, 5 ਫਰਵਰੀ : ਦੇਸ਼ ਕਲਿੱਕ ਬਿਓਰੋ

ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਕੈਬਨਿਟ ਮੰਤਰੀ, ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇੱਥੇ ਸਥਾਨਕ ਤਹਿਸੀਲ ਦਫ਼ਤਰ ਵਿਖੇ ਅਚਨਚੇਤ ਚੈਕਿੰਗ ਕੀਤੀ। ਇਸ ਦੌਰਾਨ ਉਨ੍ਹਾਂ ਵੱਲੋਂ ਸਬ-ਰਜਿਸਟਰਾਰ ਦਫ਼ਤਰ, ਫ਼ਰਦ ਕੇਂਦਰ ਤੇ ਹੋਰ ਵੱਖ-ਵੱਖ ਬਰਾਂਚਾਂ ਦਾ ਦੌਰਾ ਕਰਕੇ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਪੰਜਾਬ ਮੀਡੀਅਮ ਇੰਡਸਟ੍ਰਰੀਜ਼ ਡਿਵੈਲਪਮੈਂਟ ਬੋਰਡ ਸ਼੍ਰੀ ਨੀਲ ਗਰਗ ਅਤੇ ਚੇਅਰਮੈਨ ਸ਼ੂਗਰਫੈਡ ਪੰਜਾਬ ਸ. ਨਵਦੀਪ ਜੀਦਾ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

        ਕੈਬਨਿਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਸਬ-ਰਜਿਸਟਰਾਰ ਦਫ਼ਤਰ ਦੀ ਚੈਕਿੰਗ ਦੌਰਾਨ ਹਦਾਇਤ ਕੀਤੀ ਕਿ ਰਜਿਸਟਰੀ ਮੌਕੇ ਖ਼ਰੀਦਦਾਰ ਤੇ ਵੇਚਣ ਵਾਲੇ ਦੋਵਾਂ ਦਾ ਹੋਣਾ ਲਾਜ਼ਮੀ ਬਣਾਇਆ ਜਾਵੇ ਅਤੇ ਸੀ.ਸੀ.ਟੀ.ਵੀ. ਕੈਮਰੇ ਹਮੇਸ਼ਾ ਚਾਲੂ ਹਾਲਤ ਵਿੱਚ ਰੱਖੇ ਜਾਣ। ਫ਼ਰਦ ਕੇਂਦਰ ਦੇ ਨਿਰੀਖਣ ਦੌਰਾਨ ਉਨ੍ਹਾਂ ਆਦੇਸ਼ ਦਿੱਤੇ ਕਿ ਕੰਮ ਕਰਵਾਉਣ ਵਾਲੇ ਹਰੇਕ ਵਿਅਕਤੀ ਨੂੰ ਟੋਕਣ ਦੇਣਾ ਅਤੇ ਉਸ ਦਾ ਸਮੇਂ-ਸਿਰ ਕੰਮ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਕੋਈ ਵੀ ਪੈਂਡਿੰਗ ਇੰਤਕਾਲ ਨਾ ਰਹਿਣ ਦਿੱਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਦਫ਼ਤਰੀ ਕੰਮਕਾਜ ਆਉਣ ਵਾਲੇ ਲੋਕਾਂ ਨਾਲ ਵਧੀਆ ਵਤੀਰਾ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਬੈਠਣ ਅਤੇ ਪੀਣ ਵਾਲੇ ਪਾਣੀ ਆਦਿ ਦਾ ਵੀ ਢੁਕਵਾਂ ਪ੍ਰਬੰਧ ਯਕੀਨੀ ਬਣਾਇਆ ਜਾਵੇ। ਇਸ ਦੌਰਾਨ ਉਨ੍ਹਾਂ ਵੱਲੋਂ ਰਜਿਸਟਰੀ ਬਰਾਂਚ ਦਾ ਵੀ ਦੌਰਾ ਕਰਕੇ ਨਿਰੀਖਣ ਕੀਤਾ ਗਿਆ।

ਇਸ ਦੌਰਾਨ ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ। ਉਨ੍ਹਾਂ ਦਾ ਸੁਪਨਾ ਹੈ ਕਿ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਹਰ ਤਰ੍ਹਾਂ ਸੇਵਾਵਾਂ ਦਾ ਲੋਕਾਂ ਨੂੰ ਬਿਨ੍ਹਾਂ ਕਿਸੇ ਤਰ੍ਹਾਂ ਦੀ ਦੇਰੀ, ਖੱਜਲ-ਖੁਆਰੀ ਅਤੇ ਕਿਸੇ ਤਰ੍ਹਾਂ ਦੇ ਲੈਣ-ਦੇਣ ਤੋਂ ਮੁਕਤ ਲਾਹਾ ਮਿਲੇ। ਉਨ੍ਹਾਂ ਇੱਕ ਸਵਾਲ ਦੇ ਜਵਾਬ ਵਿੱਚ ਇਹ ਵੀ ਦੱਸਿਆ ਕਿ ਸੂਬੇ ਅੰਦਰ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਬੇਹਤਰ ਅਤੇ ਸਮਾਂਬੱਧ ਸੇਵਾਵਾਂ ਮਿਲ ਰਹੀਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਚੈਕਿੰਗ ਦੌਰਾਨ ਜੋ ਵੀ ਥੋੜ੍ਹੀ ਬਹੁਤ ਕਮੀ ਦੇਖਣ ਨੂੰ ਮਿਲੀ ਹੈ, ਉਸ ਸਬੰਧੀ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ।

ਦੌਰੇ ਦੌਰਾਨ ੳਨ੍ਹਾਂ ਕੰਮਕਾਜ਼ ਲਈ ਆਏ ਲੋਕਾਂ ਨਾਲ ਵੀ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਦਫ਼ਤਰੀ ਕੰਮਕਾਜ਼ ਦੌਰਾਨ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਰਕਾਰ ਉਨ੍ਹਾਂ ਨੂੰ ਸੇਵਾਵਾਂ ਸਮੇਂ-ਸਿਰ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

        ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਸ. ਬਲਕਰਨ ਸਿੰਘ ਮਾਹਲ, ਤਹਿਸੀਲਦਾਰ ਮੈਡਮ ਦਿਵਿਆ ਸਿੰਗਲਾ ਆਦਿ ਹਾਜ਼ਰ ਸਨ। 

Published on: ਫਰਵਰੀ 5, 2025 2:26 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।