ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਲਈ ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਮਨਾਹੀ ਦੇ ਹੁਕਮ

Punjab

ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਲਈ ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਮਨਾਹੀ ਦੇ ਹੁਕਮ
ਮਾਨਸਾ, 06 ਫਰਵਰੀ: ਦੇਸ਼ ਕਲਿੱਕ ਬਿਓਰੋ
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਪੰਜਾਬ ਸਕੂਲ ਸਿੱਖਿਆ ਬੋਰਡ, ਐਸ.ਏ.ਐਸ. ਨਗਰ, (ਮੋਹਾਲੀ) ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਸੈਸ਼ਨ 2025 ਦੀਆਂ ਸਾਲਾਨਾ ਪ੍ਰੀਖਿਆਵਾਂ (ਸਮੇਤ ਓਪਨ ਸਕੂਲ) ਲਈ ਨਿਰਧਾਰਤ ਕੀਤੇ ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਹੁਕਮ ਵਿਚ ਕਿਹਾ ਗਿਆ ਹੈ ਕਿ ਇਹ ਪ੍ਰੀਖਿਆਵਾਂ 19 ਫਰਵਰੀ, 2025 ਤੋਂ 04 ਅਪ੍ਰੈਲ, 2025 ਤੱਕ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 02:15 ਵਜੇ ਤੱਕ ਜ਼ਿਲ੍ਹਾ ਮਾਨਸਾ ਵਿਚ ਸਥਾਪਿਤ ਕੀਤੇ ਵੱਖ ਵੱਖ ਪ੍ਰੀਖਿਆ ਕੇਂਦਰਾਂ ’ਚ ਕਰਵਾਈ ਜਾ ਰਹੀ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਆਮ ਤੌਰ ’ਤੇ ਵੇਖਿਆ ਗਿਆ ਹੈ ਕਿ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਸ਼ਰਾਰਤੀ ਅਨਸਰ ਇਕੱਠੇ ਹੋ ਜਾਂਦੇ ਹਨ, ਜੋ ਪ੍ਰੀਖਿਆ ਕੇਂਦਰਾਂ ਵਿਚ ਪਹੁੰਚ ਕੇ ਪ੍ਰੀਖਿਆਵਾਂ ਦੀ ਪਵਿੱਤਰਤਾ ਅਤੇ ਅਨੁਸਾਸ਼ਨਹੀਣਤਾ ਭੰਗ ਕਰਨ ਦੀ ਕੋਸ਼ਿਸ਼ ਕਰਦੇ ਹਨ।
ਹੁਕਮ ਵਿਚ ਕਿਹਾ ਗਿਆ ਹੈ ਕਿ ਕਿਸੇ ਵੀ ਵਿਅਕਤੀ/ਵਿਅਕਤੀਆਂ ਵੱਲੋਂ ਪ੍ਰੀਖਿਆ ਕੇਂਦਰਾਂ ਵਾਲੀਆਂ ਇਮਾਰਤਾਂ ਦੇ ਆਲੇ ਦੁਆਲੇ ਨਕਲ ਕਰਵਾਉਣ ਦੇ ਮੰਤਵ ਲਈ ਖੜ੍ਹੇ ਹੋਣਾ, ਕਿਸੇ ਵੀ ਵਿਅਕਤੀ ਵੱਲੋਂ ਨਾਅਰੇ ਲਗਾਉਣਾ, ਕਾਨੂੰਨ ਅਤੇ ਵਿਵਸਥਾ ਵਿਚ ਨੁਕਸੇ ਅਮਨ ਪੈਦਾ ਕਰਨ ’ਤੇ ਪਾਬੰਦੀ ਹੋਵੇਗੀ।
ਇਹ ਹੁਕਮ 19 ਫਰਵਰੀ, 2025 ਤੋਂ 04 ਅਪ੍ਰੈਲ, 2025 ਤੱਕ ਲਾਗੂ ਰਹੇਗਾ।

Published on: ਫਰਵਰੀ 6, 2025 5:49 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।