ਪੰਜਾਬ ‘ਚ ਜ਼ਿਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਜਲਦੀ
ਚੰਡੀਗੜ੍ਹ: 6 ਫਰਵਰੀ, ਦੇਸ਼ ਕਲਿੱਕ ਬਿਓਰੋ
ਪੰਜਾਬ ਵਿੱਚ ਜਲਦ ਹੀ ਇੱਕ ਹੋਰ ਚੋਣ ਹੋਣ ਜਾ ਰਹੀ ਹੈ। ਪੰਜਾਬ ਸਟੇਟ ਇਲੈਕਸ਼ਨ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਵੋਟਰ ਸੂਚੀਆਂ ਦੀ ਸਮੀਖਿਆ ਲਈ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।
ਵੋਟਰ ਸੂਚੀਆਂ ਦੇ ਖਰੜੇ ਦਾ ਪ੍ਰਕਾਸ਼ਨ 10 ਫਰਵਰੀ 2025 ਨੂੰ ਕੀਤਾ ਜਾਵੇਗਾ। ਦਾਅਵੇ ਅਤੇ ਇਤਰਾਜ਼ 11 ਫਰਵਰੀ ਤੋਂ 18 ਫਰਵਰੀ 2025 ਤੱਕ ਪੇਸ਼ ਕੀਤੇ ਜਾ ਸਕਦੇ ਹਨ। ਦਾਅਵਿਆਂ ਦਾ ਨਿਪਟਾਰਾ 27 ਫਰਵਰੀ ਤੱਕ ਕੀਤਾ ਜਾਵੇਗਾ, ਅਤੇ ਅੰਤਿਮ ਸੂਚੀ 3 ਮਾਰਚ 2025 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।
Published on: ਫਰਵਰੀ 6, 2025 1:32 ਬਾਃ ਦੁਃ