ਜਵਾਹਰ ਨਵੋਦਿਆ ਵਿਦਿਆਲਿਆ ਵਿੱਚ ਸੈਸ਼ਨ 2025-26 ਲਈ ਨੌਵੀਂ ਅਤੇ ਗਿਆਰਵੀਂ ਜਮਾਤ ਦੀ ਪ੍ਰੀਖਿਆ 8 ਫਰਵਰੀ ਨੂੰ

Punjab

ਜਵਾਹਰ ਨਵੋਦਿਆ ਵਿਦਿਆਲਿਆ ਵਿੱਚ ਸੈਸ਼ਨ 2025-26 ਨੌਵੀਂ ਅਤੇ ਗਿਆਰਵੀਂ ਜਮਾਤ ਦੀ ਪ੍ਰੀਖਿਆ 8 ਫਰਵਰੀ ਨੂੰ

ਪ੍ਰਾਰਥੀ ਪ੍ਰੀਖਿਆ ਲਈ ਐਂਟਰੀ ਪੱਤਰ ਵੈਬਸਾਈਟ www.navodaya.gov.in ਤੇ ਉਪਲੱਬਧ ਲਿੰਕ ਦੇ ਮਾਧਿਅਮ ਰਾਹੀਂ ਡਾਊਨਲੋਡ ਕਰ ਸਕਦੇ ਹਨ

ਫਾਜ਼ਿਲਕਾ: 6 ਫਰਵਰੀ, ਦੇਸ਼ ਕਲਿੱਕ ਬਿਓਰੋ

      ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਕਿੱਕਰ ਵਾਲਾ ਰੂਪਾ ਵਿਖੇ ਬਣੇ ਜਵਾਹਰ ਨਵੋਦਿਆ ਵਿਦਿਆਲਿਆ ਵਿੱਚ ਵਿਦਿਅਕ ਸੈਸ਼ਨ 2025-26 ਦੌਰਾਨ ਨੌਵੀਂ ਅਤੇ ਗਿਆਰਵੀਂ ਜਮਾਤ ਦੀ ਪ੍ਰੀਖਿਆ 8 ਫਰਵਰੀ 2025 ਦਿਨ ਸ਼ਨੀਵਾਰ ਨੂੰ ਹੋਵੇਗੀ । ਇਹ ਜਾਣਕਾਰੀ ਸਕੂਲ ਦੇ ਪ੍ਰਿੰਸੀਪਲ ਸ੍ਰੀ ਅਸੋਕ ਕੁਮਾਰ ਵਰਮਾ ਨੇ ਦਿੱਤੀ ਹੈ।

  ਉਨ੍ਹਾਂ ਦੱਸਿਆ ਕਿ ਨੌਵੀਂ ਜਮਾਤ ਦਾ ਪ੍ਰੀਖਿਆ ਕੇਂਦਰ ਸਕੂਲ ਆਫ਼ ਐਮੀਨੈਂਸ (ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਫਾਜ਼ਿਲਕਾ) ਅਤੇ ਗਿਆਰਵੀਂ ਦਾ ਪ੍ਰੀਖਿਆ ਕੇਂਦਰ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਕਿੱਕਰ ਵਾਲਾ ਰੂਪਾ ਵਿਖੇ ਬਣੇ ਜਵਾਹਰ ਨਵੋਦਿਆ ਵਿਦਿਆਲਿਆ ਹੋਵੇਗਾ। ਪ੍ਰੀਖਿਆ ਵਿੱਚ ਨੌਵੀਂ ਵਿੱਚ 484 ਅਤੇ ਗਿਆਰਵੀਂ ਵਿੱਚ 209 ਜੋ ਕਿ ਕੁੱਲ 693 ਪ੍ਰਾਰਥੀ ਬੈਠਣਗੇ। ਪ੍ਰਾਰਥੀ ਪ੍ਰੀਖਿਆ ਲਈ ਐਂਟਰੀ ਕਰਨ ਲਈ ਆਪਣਾ ਪ੍ਰਵੇਸ਼ ਪੱਤਰ ਵੈਬਸਾਈਟ www.navodaya.gov.in ਤੇ ਉਪਲੱਬਧ ਲਿੰਕ ਦੇ ਮਾਧਿਅਮ ਰਾਹੀਂ ਡਾਊਨਲੋਡ ਕਰ ਸਕਦੇ ਹਨ ਜਾਂ ਨਵੋਦਿਆਂ ਵਿਦਿਆਲਿਆ ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ।  ਵਧੇਰੇ ਜਾਣਕਾਰੀ ਲਈ ਹੈਲਪਲਾਈਨ ਮੋਬਾਇਲ ਨੰ: 93830-32160 ਤੇ ਸਵੇਰੇ 9 ਤੋਂ ਸ਼ਾਮ 4 ਵਜੇ ਤੱਕ ਸੰਪਰਕ ਕੀਤਾ ਜਾ ਸਕਦਾ ਹੈ।

Published on: ਫਰਵਰੀ 6, 2025 12:51 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।