ਪੰਜਾਬ ਦੇ ਕਾਂਗਰਸੀ ਵਿਧਾਇਕ ਘਰ ਆਮਦਨ ਕਰ ਵਿਭਾਗ ਦਾ ਛਾਪਾ
ਕਪੂਰਥਲਾ, 6 ਫ਼ਰਵਰੀ, ਦੇਸ਼ ਕਲਿਕ ਬਿਊਰੋ :
ਇਨਕਮ ਟੈਕਸ ਵਿਭਾਗ ਨੇ ਕਪੂਰਥਲਾ ਤੋਂ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਖਿਲਾਫ ਵੱਡੀ ਕਾਰਵਾਈ ਕੀਤੀ ਹੈ।ਅੱਜ ਵੀਰਵਾਰ ਸਵੇਰੇ ਚੰਡੀਗੜ੍ਹ ਤੋਂ ਆਮਦਨ ਕਰ ਵਿਭਾਗ ਦੀ ਟੀਮ ਨੇ ਸਰਕੂਲਰ ਰੋਡ ਸਥਿਤ ਵਿਧਾਇਕ ਦੀ ਰਿਹਾਇਸ਼ ‘ਤੇ ਛਾਪਾ ਮਾਰਿਆ।
ਇਹ ਟੀਮ ਚਾਰ ਤੋਂ ਪੰਜ ਵਾਹਨਾਂ ਵਿੱਚ ਆਈ ਅਤੇ ਉਨ੍ਹਾਂ ਦੇ ਨਾਲ ਇੰਡੋ-ਤਿੱਬਤੀਅਨ ਬਾਰਡਰ ਪੁਲਿਸ (ਆਈਟੀਬੀਪੀ) ਦੇ ਜਵਾਨ ਵੀ ਮੌਜੂਦ ਸਨ। ਛਾਪੇਮਾਰੀ ਦੌਰਾਨ ਰਿਹਾਇਸ਼ ਦੇ ਸਾਰੇ ਗੇਟ ਅੰਦਰੋਂ ਬੰਦ ਸਨ।
ਜਾਂਚ ਦੌਰਾਨ ਵਿਧਾਇਕ ਦੇ ਦਫ਼ਤਰ ਦੇ ਸਾਰੇ ਮੁਲਾਜ਼ਮਾਂ ਦੇ ਮੋਬਾਈਲ ਫ਼ੋਨ ਸਵਿੱਚ ਆਫ਼ ਪਾਏ ਗਏ। ਇਨਕਮ ਟੈਕਸ ਵਿਭਾਗ ਦੇ ਅਧਿਕਾਰੀ ਫਿਲਹਾਲ ਛਾਪੇਮਾਰੀ ਦੇ ਕਾਰਨਾਂ ਅਤੇ ਜਾਂਚ ਦੇ ਵੇਰਵਿਆਂ ਬਾਰੇ ਕੋਈ ਵੀ ਜਾਣਕਾਰੀ ਸਾਂਝੀ ਕਰਨ ਤੋਂ ਬਚ ਰਹੇ ਹਨ। ਜਿਸ ਮਾਮਲੇ ਵਿੱਚ ਇਹ ਕਾਰਵਾਈ ਕੀਤੀ ਗਈ ਹੈ, ਉਸ ਬਾਰੇ ਅਜੇ ਤੱਕ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ।
Published on: ਫਰਵਰੀ 6, 2025 11:43 ਪੂਃ ਦੁਃ