ਪੰਜਾਬ ‘ਚ 406 ਡੋਰ ਸਟੈਪ ਸੇਵਾਵਾਂ ਦੀ ਸ਼ੁਰੂਆਤ
ਚੰਡੀਗੜ੍ਹ: 6 ਫਰਵਰੀ, ਦੇਸ਼ ਕਲਿੱਕ ਬਿਓਰੋ
ਪੰਜਾਬ ਵਿੱਚ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਨੂੰ ਘਰ ਘਰ ਪਹੁੰਚਾਉਣ ਲਈ ਡੋਰ ਸਟੈਪ ਡਿਲਵਰੀ ਦੀ ਸ਼ੁਰੂਆਤ ਕੀਤੀ ਗਈ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਦੀ ਡੋਰ ਸਟੈਪ ਡਿਲੀਵਰੀ ਦੀ ਸ਼ੁਰੂਆਤ ਕੀਤੀ।ਪੰਜਾਬ ਪ੍ਰਧਾਨ ਅਮਨ ਅਰੋੜਾ ਨੇ 406 ਸੇਵਾਵਾਂ ਨੂੰ ਰਸਮੀ ਤੌਰ ‘ਤੇ ਹਰੀ ਝੰਡੀ ਦਿੱਤੀ। ਇਸਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ 43 ਸੇਵਾਵਾਂ ਦੀ ਸ਼ੁਰੂਆਤ ਕੀਤੀ ਗਈ ਸੀ ਜਿਹਨਾਂ ਦੀ ਗਿਣਤੀ ਵਧਾ ਕੇ 406 ਕੀਤੀ ਗਈ ਹੈ। ਇਹਨਾਂ ਸੇਵਾਵਾਂ ਦਾ ਵਿਸ਼ੇਸ਼ ਮੰਤਵ ਆਮ ਲੋਕਾਂ ਨੂੰ ਸਰਕਾਰੀ ਕੰਮ-ਕਾਜ ‘ਚ ਆਉਣ ਵਾਲੀਆਂ ਖੱਜਲ ਖੁਆਰੀਆਂ ਨੂੰ ਬੰਦ ਕਰਨਾ ਹੈ।ਉਨ੍ਹਾਂ ਕਿਹਾ ਕਿ ਟੋਲ ਫ੍ਰੀ ਹੈਲਪ ਲਾਈਨ ਨੰਬਰ 1076 ‘ਤੇ ਕਾਲ ਕਰਕੇ ਪੰਜਾਬ ਦੇ ਲੋਕ ਇਹਨਾਂ ਸੇਵਾਵਾਂ ਦਾ ਲਾਭ ਲੈ ਸਕਣਗੇ।
Published on: ਫਰਵਰੀ 6, 2025 2:14 ਬਾਃ ਦੁਃ