ਸੰਸਦ ਦੇ ਬਜਟ ਸੈਸ਼ਨ ‘ਚ ਅਮਰੀਕਾ ਤੋਂ ਭਾਰਤੀਆਂ ਨੂੰ ਡਿਪੋਰਟ ਕਰਨ ਦੇ ਮੁੱਦੇ ‘ਤੇ ਹੰਗਾਮਾ
ਨਵੀਂ ਦਿੱਲੀ, 6 ਫ਼ਰਵਰੀ, ਦੇਸ਼ ਕਲਿਕ ਬਿਊਰੋ :
ਸੰਸਦ ਦੇ ਬਜਟ ਸੈਸ਼ਨ ਦਾ ਅੱਜ ਪੰਜਵਾਂ ਦਿਨ ਹੈ। ਅਮਰੀਕਾ ਤੋਂ ਭਾਰਤੀਆਂ ਨੂੰ ਡਿਪੋਰਟ ਕਰਨ ਦੇ ਮੁੱਦੇ ‘ਤੇ ਸੰਸਦ ‘ਚ ਹੰਗਾਮਾ ਹੋਇਆ। ਲੋਕ ਸਭਾ ‘ਚ ਕਾਂਗਰਸ ਦੇ ਸੰਸਦ ਮੈਂਬਰ ਮਾਨਿਕਮ ਟੈਗੋਰ ਨੇ ਵੀ ਅਮਰੀਕਾ ਤੋਂ ਭਾਰਤੀ ਨਾਗਰਿਕਾਂ ਦੇ ਦੇਸ਼ ਨਿਕਾਲੇ ‘ਤੇ ਚਰਚਾ ਲਈ ਨੋਟਿਸ ਦਿੱਤਾ।
ਆਪਣੇ ਨੋਟਿਸ ਵਿੱਚ ਟੈਗੋਰ ਨੇ ਕਿਹਾ ਕਿ ਅਮਰੀਕਾ ਤੋਂ 100 ਤੋਂ ਵੱਧ ਭਾਰਤੀਆਂ ਨੂੰ ਕੱਢੇ ਜਾਣ ਨਾਲ ਪੂਰਾ ਦੇਸ਼ ਸਦਮੇ ਵਿੱਚ ਹੈ। ਇਹ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ। ਇਸ ‘ਤੇ ਸਰਕਾਰ ਚੁੱਪ ਕਿਉਂ ਹੈ। ਭਾਰਤ ਨੇ ਇਸ ਅਣਮਨੁੱਖੀ ਵਤੀਰੇ ਦੀ ਨਿਖੇਧੀ ਕਿਉਂ ਨਹੀਂ ਕੀਤੀ।
Published on: ਫਰਵਰੀ 6, 2025 12:15 ਬਾਃ ਦੁਃ