ਪੰਜਾਬ ਸਰਕਾਰ ਵੱਲੋਂ 24 SHOs ਪਦਉਨਤ

ਪੰਜਾਬ

ਚੰਡੀਗੜ੍ਹ, 7 ਫ਼ਰਵਰੀ, ਦੇਸ਼ ਕਲਿਕ ਬਿਊਰੋ :
ਪੰਜਾਬ ਸਰਕਾਰ ਨੇ ਖੇਡ ਕੋਟੇ ਨਾਲ ਸਬੰਧਤ 24 ਐਸ.ਐਚ.ਓਜ਼ ਨੂੰ ਤਰੱਕੀ ਦਿੱਤੀ ਹੈ। ਤਰੱਕੀ ਪ੍ਰਾਪਤ ਸਾਰੇ ਅਧਿਕਾਰੀ ਖੇਡ ਕੋਟੇ ਨਾਲ ਸਬੰਧਤ ਹਨ। ਉਨ੍ਹਾਂ ਦੀਆਂ ਚੰਗੀਆਂ ਸੇਵਾਵਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਤਰੱਕੀ ਦਿੱਤੀ ਹੈ।
ਇਨ੍ਹਾਂ ਅਧਿਕਾਰੀਆਂ ਦੀ ਤਰੱਕੀ 2011 ਤੋਂ ਲਟਕ ਰਹੀ ਸੀ। ਦੋ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੁਦ ਸਾਰੇ ਪਦਉੱਨਤ ਅਧਿਕਾਰੀਆਂ ਨੂੰ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ‘ਤੇ ਬੁਲਾਇਆ ਅਤੇ ਚਾਹ ਪਾਰਟੀ ਦਿੱਤੀ। ਸਾਰੇ ਅਧਿਕਾਰੀਆਂ ਨੂੰ ਚੰਗੇ ਕੰਮ ਕਰਨ ਲਈ ਪ੍ਰੇਰਿਤ ਕੀਤਾ ਗਿਆ। ਮੁੱਖ ਮੰਤਰੀ ਮਾਨ ਨੇ ਉਨ੍ਹਾਂ ਦੀ ਤਰੱਕੀ ਲਈ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨਾਲ ਫੋਟੋ ਵੀ ਖਿਚਵਾਈ।
ਪਦਉਨਤ ਕੀਤੇ ਗਏ ਅਧਿਕਾਰੀਆਂ ਦੇ ਨਾਂ ਇੰਸਪੈਕਟਰ ਰਾਜੇਸ਼ ਕੁਮਾਰ, ਇੰਸਪੈਕਟਰ ਸੁਲੱਖਣ ਸਿੰਘ, ਇੰਸਪੈਕਟਰ ਉਪਕਾਰ ਸਿੰਘ, ਇੰਸਪੈਕਟਰ ਸਨੇਹ ਲਤਾ, ਇੰਸਪੈਕਟਰ ਕ੍ਰਿਪਾਲ ਸਿੰਘ, ਇੰਸਪੈਕਟਰ ਬਲਵਿੰਦਰ ਸਿੰਘ, ਇੰਸਪੈਕਟਰ ਸਤੀਸ਼ ਕੁਮਾਰ, ਇੰਸਪੈਕਟਰ ਹਰਪ੍ਰੀਤ ਕੌਰ, ਇੰਸਪੈਕਟਰ ਸੀਮਾ, ਇੰਸਪੈਕਟਰ ਤਜਿੰਦਰ ਸਿੰਘ, ਇੰਸਪੈਕਟਰ ਹਰਬੰਸ ਸਿੰਘ, ਇੰਸਪੈਕਟਰ ਕਰਮਜੀਤ ਕੌਰ, ਇੰਸਪੈਕਟਰ ਰਾਜ ਕੁਮਾਰ, ਇੰਸਪੈਕਟਰ ਸੁਮਨ ਕੁਮਾਰੀ, ਇੰਸਪੈਕਟਰ ਰਾਜਵੰਤ ਸਿੰਘ, ਇੰਸਪੈਕਟਰ ਕਪਿਲ ਕੌਸ਼ਲ, ਇੰਸਪੈਕਟਰ ਰਮਲਾ ਦੇਵੀ, ਇੰਸਪੈਕਟਰ ਸੁਖਦੀਪ ਕੌਰ,ਇੰਸਪੈਕਟਰ ਸੁਪਿੰਦਰ ਕੌਰ, ਇੰਸਪੈਕਟਰ ਜੈਸਮੀਨ ਕੌਰ, ਇੰਸਪੈਕਟਰ ਹੇਮੰਤ ਕੁਮਾਰ,ਇੰਸਪੈਕਟਰ ਜਸਕਰਨ ਸਿੰਘ, ਇੰਸਪੈਕਟਰ ਸਿਕੰਦਰ ਸਿੰਘ ਤੇ ਇੰਸਪੈਕਟਰ ਨਿਸ਼ਾਨ ਸਿੰਘ ਹਨ।

Published on: ਫਰਵਰੀ 7, 2025 12:46 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।