ਨਵੀਂ ਦਿੱਲੀ, 7 ਫ਼ਰਵਰੀ, ਦੇਸ਼ ਕਲਿਕ ਬਿਊਰੋ :
ਭਾਰਤੀ ਫੌਜ ਨੇ 7 ਪਾਕਿਸਤਾਨੀ ਘੁਸਪੈਠੀਆਂ ਨੂੰ ਮਾਰ ਮੁਕਾਇਆ ਹੈ। ਇਨ੍ਹਾਂ ਵਿੱਚ ਪਾਕਿਸਤਾਨੀ ਫੌਜ ਦੇ 3 ਜਵਾਨ ਵੀ ਸ਼ਾਮਲ ਹਨ। ਮੀਡੀਆ ਰਿਪੋਰਟਾਂ ‘ਚ ਸੂਤਰਾਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਇਹ ਘਟਨਾ 4 ਫਰਵਰੀ ਦੀ ਰਾਤ ਨੂੰ ਪੁੰਛ ਜ਼ਿਲੇ ‘ਚ ਕ੍ਰਿਸ਼ਨਾ ਘਾਟੀ ਨੇੜੇ ਵਾਪਰੀ, ਜਦੋਂ ਕੰਟਰੋਲ ਰੇਖਾ ਨੇੜੇ ਘੁਸਪੈਠ ਦੀ ਕੋਸ਼ਿਸ਼ ਕੀਤੀ ਗਈ।
ਸੂਤਰਾਂ ਦਾ ਦਾਅਵਾ ਹੈ ਕਿ ਉਨ੍ਹਾਂ ਦੀ ਭਾਰਤੀ ਫੌਜ ਦੀ ਫਾਰਵਰਡ ਪੋਸਟ ‘ਤੇ ਹਮਲਾ ਕਰਨ ਦੀ ਯੋਜਨਾ ਸੀ। ਭਾਰਤੀ ਫੌਜ ਨੂੰ ਇਸ ਦੀ ਸੂਚਨਾ ਪਹਿਲਾਂ ਹੀ ਮਿਲ ਗਈ ਅਤੇ ਉਨ੍ਹਾਂ ਨੇ ਹਮਲਾ ਕਰਕੇ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ।
ਘੁਸਪੈਠ ਦੌਰਾਨ ਮਾਰੇ ਗਏ 7 ਲੋਕਾਂ ਵਿੱਚ ਪਾਕਿਸਤਾਨ ਦੀ ਬਾਰਡਰ ਐਕਸ਼ਨ ਟੀਮ (ਬੀਏਟੀ) ਦੇ 3-4 ਮੈਂਬਰਾਂ ਦੀ ਵੀ ਮੌਤ ਹੋ ਗਈ। ਇਹ ਟੀਮ ਸਰਹੱਦ ਪਾਰ ਦੀਆਂ ਕਾਰਵਾਈਆਂ ਵਿੱਚ ਮੁਹਾਰਤ ਰੱਖਦੀ ਹੈ।
Published on: ਫਰਵਰੀ 7, 2025 4:51 ਬਾਃ ਦੁਃ