10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਪੰਜਾਬ

ਚੰਡੀਗੜ੍ਹ 7 ਫਰਵਰੀ, 2025, ਦੇਸ਼ ਕਲਿੱਕ ਬਿਓਰੋ :

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਸ਼ਹਿਰ ਦੇ ਮਾਲ ਹਲਕਾ ਕੋਟ ਖਾਲਸਾ ਵਿਖੇ ਤਾਇਨਾਤ ਪਟਵਾਰੀ ਰਵੀ ਪ੍ਰਕਾਸ਼ ਨੂੰ 10000 ਰੁਪਏ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਅੰਮ੍ਰਿਤਸਰ ਸ਼ਹਿਰ ਦੇ ਨਿਊ ਮੋਹਣੀ ਪਾਰਕ ਦੇ ਵਸਨੀਕ ਪਰਮਜੀਤ ਸਿੰਘ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਉਕਤ ਪਟਵਾਰੀ ਨੇ ਉਸਦੇ ਕਰਜ਼ੇ ਦੀ ਰਕਮ ਨੂੰ ਦਰੁਸਤ ਕਰਨ ਬਦਲੇ 20,000 ਰੁਪਏ ਰਿਸ਼ਵਤ ਮੰਗੀ ਹੈ ਜਿਸ ਨੂੰ ਮਾਲ ਰਿਕਾਰਡ ਵਿੱਚ ਅਸਲ ਕਰਜ਼ਾ 9 ਲੱਖ ਰੁਪਏ ਦੀ ਬਜਾਏ ਗਲਤੀ ਨਾਲ 90 ਲੱਖ ਰੁਪਏ ਲਿਖਿਆ ਗਿਆ ਸੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਅੰਮ੍ਰਿਤਸਰ ਰੇਂਜ ਦੀ ਵਿਜੀਲੈਂਸ ਬਿਊਰੋ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।
ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਉਕਤ ਪਟਵਾਰੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਵਿਜੀਲੈਂਸ ਬਿਊਰੋ ਯੂਨਿਟ ਅੰਮ੍ਰਿਤਸਰ ਵੱਲੋਂ ਇਸ ਕੇਸ ਹੋਰ ਜਾਂਚ ਜਾਰੀ ਹੈ।

Published on: ਫਰਵਰੀ 7, 2025 4:07 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।