ਅਦਾਲਤ ਵਲੋਂ ਸੋਨੂੰ ਸੂਦ ਦੀ ਗ੍ਰਿਫ਼ਤਾਰੀ ਦਾ ਵਰੰਟ ਜਾਰੀ
ਲੁਧਿਆਣਾ, 7 ਫ਼ਰਵਰੀ, ਦੇਸ਼ ਕਲਿਕ ਬਿਊਰੋ :
ਲੁਧਿਆਣਾ ਕੋਰਟ ਨੇ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਹੈ। 10 ਲੱਖ ਰੁਪਏ ਦੀ ਧੋਖਾਧੜੀ ਦੇ ਮਾਮਲੇ ‘ਚ ਵਾਰ-ਵਾਰ ਸੰਮਨ ਭੇਜਣ ਦੇ ਬਾਵਜੂਦ ਸੋਨੂੰ ਸੂਦ ਲੁਧਿਆਣਾ ਅਦਾਲਤ ‘ਚ ਗਵਾਹੀ ਦੇਣ ਲਈ ਨਹੀਂ ਆਇਆ।
ਇਸ ਤੋਂ ਬਾਅਦ ਲੁਧਿਆਣਾ ਦੀ ਜੁਡੀਸ਼ੀਅਲ ਮੈਜਿਸਟਰੇਟ ਰਮਨਪ੍ਰੀਤ ਕੌਰ ਨੇ ਸੋਨੂੰ ਸੂਦ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ, ਜੋ ਗ਼ੈਰ-ਜ਼ਮਾਨਤੀ ਹੈ।
ਸੋਨੂੰ ਸੂਦ ਕੰਪਨੀ ਦਾ ਬ੍ਰਾਂਡ ਅੰਬੈਸਡਰ ਸੀ, ਜਿਸ ਖਿਲਾਫ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ। ਫਿਲਹਾਲ ਇਸ ਮਾਮਲੇ ‘ਚ ਸੋਨੂੰ ਸੂਦ ਜਾਂ ਉਨ੍ਹਾਂ ਦੀ ਟੀਮ ਵਲੋਂ ਕੋਈ ਬਿਆਨ ਨਹੀਂ ਆਇਆ ਹੈ।
Published on: ਫਰਵਰੀ 7, 2025 7:23 ਪੂਃ ਦੁਃ