ਰੋਪੜ, 7 ਫਰਵਰੀ, ਦੇਸ਼ ਕਲਿੱਕ ਬਿਓਰੋ :
ਰੂਪਨਗਰ ਜ਼ਿਲ੍ਹੇ ਵਿੱਚ ਇਕ ਦਰਦਨਾਕ ਖਬਰ ਸਾਹਮਣੇ ਆਈ ਹੈ ਜਿੱਥੇ ਇਕ ਵਿਅਕਤੀ ਨੇ ਆਪਣੇ ਪਤਨੀ ਦਾ ਕਤਲ ਕਰ ਦਿੱਤਾ ਹੈ। ਜ਼ਿਲ੍ਹੇ ਦੇ ਪਿੰਡ ਮਾਜਰੀ ਜੱਟਾ ਦੀ ਇਹ ਘਟਨਾ ਹੈ ਜਿੱਥੇ ਵਿਅਕਤੀ ਨੇ ਆਪਣੇ ਪਤਨੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਦੇ ਰਹਿਣ ਵਾਲੇ ਭੁਪਿੰਦਰ ਸਿੰਘ ਭੂਰਾ ਨੇ ਆਪਣੀ ਪਤਨੀ ਚਰਨਜੀਤ ਕੌਰ ਦਾ ਗਲਾ ਘੋਟ ਕੇ ਕਤਲ ਕਰ ਦਿੱਤਾ ਹੈ। ਕਤਲ ਕਰਨ ਤੋਂ ਬਾਅਦ ਉਹ ਖੁਦ ਥਾਣਾ ਸਦਰ ਪੁਲਿਸ ਰੂਪਨਗਰ ਵਿੱਚ ਆਤਮ ਸਮਰਪਣ ਕਰਨ ਲਈ ਪਹੁੰਚ ਗਿਆ। ਇਸ ਘਟਨਾ ਪਤਾ ਚਲਦਿਆਂ ਹੋਏ ਪੁਲਿਸ ਘਟਨਾ ਸਥਾਨ ਉਤੇ ਪਹੁੰਚ ਗਈ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਇਸ ਘਟਨਾ ਲਈ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।
Published on: ਫਰਵਰੀ 7, 2025 4:43 ਬਾਃ ਦੁਃ