ਥਰਮਲ ਦੇ ਠੇਕਾ ਮੁਲਾਜ਼ਮਾਂ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

Punjab

ਥਰਮਲ ਦੇ ਠੇਕਾ ਮੁਲਾਜ਼ਮਾਂ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰੇ ਸਰਕਾਰ:-ਮੋਰਚਾ ਆਗੂ

ਲਹਿਰਾ ਮੁਹੱਬਤ: 08-02-2025, ਦੇਸ਼ ਕਲਿੱਕ ਬਿਓਰੋ

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਗੁਰੂ ਹਰਗੋਬਿੰਦ ਥਰਮਲ ਪਲਾਂਟ ਦੇ ਠੇਕਾ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਵੱਲੋਂ ਵਾਰ-ਵਾਰ ਮੀਟਿੰਗਾਂ ਕਰਨ ਤੋਂ ਭੱਜਣ ਦੇ ਰੋਸ਼ ਵਜੋਂ ਪਲਾਂਟ ਦੇ ਮੁੱਖ ਗੇਟ ਤੇ ਰੋਸ਼ ਰੈਲੀ ਕਰਕੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ,ਇਸ ਸਮੇਂ ਹਾਜ਼ਿਰ ਆਗੂਆਂ ਜਗਰੂਪ ਸਿੰਘ,ਜਗਸੀਰ ਸਿੰਘ ਭੰਗੂ,ਬਲਜਿੰਦਰ ਸਿੰਘ ਮਾਨ,ਹਰਦੀਪ ਸਿੰਘ ਤੱਗੜ,ਨਾਇਬ ਸਿੰਘ ਅਤੇ ਟੀ.ਐੱਸ.ਯੂ. (ਭੰਗਲ) ਦੇ ਆਗੂ ਸਤਿੰਦਰ ਸਿੰਘ ਸੋਨੀ ਨੇ ਕਿਹਾ ਕਿ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ‘ਆਪ ਸਰਕਾਰ’ ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਠੇਕਾ ਮੁਲਾਜ਼ਮਾਂ ਨੂੰ ਲਾਰੇ-ਲੱਪਿਆਂ ਵਿੱਚ ਰੱਖਕੇ ਆਪਣਾ ਸਮਾਂ ਲੰਘਾ ਰਹੀ ਹੈ,ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋੰ ਵਿਧਾਨ ਸਭਾ ਵਿੱਚ ਠੇਕੇਦਾਰਾਂ ਅਤੇ ਕੰਪਨੀਆਂ ਵੱਲੋੰ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਦੀ ਕਿਰਤ ਦੀ ਕੀਤੀ ਜਾ ਰਹੀ ਅੰਨੀ-ਲੁੱਟ ਨੂੰ ਬੰਦ ਕਰਨ ਦੇ ਐਲਾਨ ਮਗਰੋਂ ਵੀ ਠੇਕਾ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪਿਸਣ ਲਈ ਮਜ਼ਬੂਰ ਕੀਤਾ ਹੋਇਆ ਹੈ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਜਿਵੇਂ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ,ਪਾਵਰਕਾਮ ਅਤੇ ਟ੍ਰਾਂਸਕੋ ਸਮੇਤ ਸਮੂਹ ਸਰਕਾਰੀ ਥਰਮਲ ਪਲਾਂਟਾਂ ਅਤੇ ਹਾਈਡਲ ਪ੍ਰਾਜੈਕਟਾਂ,ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ,ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟਾਂ,ਲੋਕ ਨਿਰਮਾਣ ਵਿਭਾਗ (ਬਿਜਲੀ ਵਿੰਗ) ਅਤੇ ਸਿਹਤ ਵਿਭਾਗ ਆਦਿ ਵਿੱਚ ਪਿਛਲੇ ਲੰਬੇ ਅਰਸੇ ਤੋਂ ਲਗਾਤਾਰ ਨਿਗੁਣੀਆਂ ਤਨਖਾਹਾਂ ’ਤੇ ਤਨਦੇਹੀ ਨਾਲ ਸੇਵਾਵਾਂ ਦਿੰਦੇ ਆ ਰਹੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕਰਨ ਲਈ ‘ਆਪ ਸਰਕਾਰ’ ਵੱਲੋਂ ਆਪਣੇ ਤਿੰਨ ਸਾਲਾਂ ਦੇ ਕਾਰਜ਼ਕਾਲ ਵਿੱਚ ਹਜ਼ੇ ਤੱਕ ਕੋਈ ਵੀ ਨੀਤੀ ਨਹੀਂ ਬਣਾਈ,ਜਿਸ ਤੋਂ ਸਾਫ਼ ਜ਼ਾਹਿਰ ਹੈ ਕਿ ‘ਆਪ ਸਰਕਾਰ’ ਵੀ ਪਿਛਲੀਆਂ ਸਰਕਾਰਾਂ ਦੀ ਤਰਾਂ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨਾਲ਼ ਨੰਗਾ-ਚਿੱਟਾ ਧੋਖਾ ਕਰ ਰਹੀ ਹੈ ਅਤੇ ਪੰਜਾਬ ਸਰਕਾਰ ਵੱਲੋੰ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਕੇਂਦਰ ਸਰਕਾਰ ਅਤੇ ਵਿਸ਼ਵ ਵਪਾਰ ਸੰਸਥਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲੋਕਾਂ ਨੂੰ ਸਸਤੀਆਂ ਸੇਵਾਵਾਂ ਦੇਣ ਵਾਲੇ ਸਮੂਹ ਸਰਕਾਰੀ ਅਦਾਰਿਆਂ ਤੇ ਨਿੱਜੀਕਰਨ ਦਾ ਹੱਲਾ ਵਿੱਢਿਆ ਹੋਇਆ ਹੈ ਅਤੇ ਇਸ ਹੱਲੇ ਤਹਿਤ ਸਮੂਹ ਸਰਕਾਰੀ ਵਿਭਾਗਾਂ ਵਿੱਚੋਂ ਕੰਮ-ਭਾਰ ਨੀਤੀ ਮੁਤਾਬਿਕ ਤਹਿ ਕੀਤੀਆਂ ਪੱਕੀਆਂ ਅਸਾਮੀਆਂ ਦਾ ਲਗਾਤਾਰ ਖਾਤਮਾ ਕੀਤਾ ਜਾ ਰਿਹਾ ਹੈ ਅਤੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਨਹੀਂ ਕੀਤਾ ਜਾ ਰਿਹਾ ਅਤੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਸੂਬਾ ਕਮੇਟੀ ਨੂੰ ਪੰਜਾਬ ਸਰਕਾਰ ਵੱਲੋੰ 27 ਵਾਰ ਪੈਨਲ ਮੀਟਿੰਗ ਕਰਨ ਦੇ ਲਿਖਤੀ ਭਰੋਸੇ ਦੇਣ ਦੇ ਬਾਵਜੂਦ ਹਜੇ ਤੱਕ ਸੂਬਾ ਕਮੇਟੀ ਨਾਲ਼ ਇੱਕ ਵੀ ਮੀਟਿੰਗ ਨਹੀਂ ਕੀਤੀ,ਜਿਸ ਤੋਂ ਸਿੱਧ ਹੁੰਦਾ ਹੈ ਕਿ ਪੰਜਾਬ ਸਰਕਾਰ ਠੇਕਾ ਮੁਲਾਜ਼ਮਾਂ ਨੂੰ ਲਾਰੇ-ਲੱਪਿਆਂ ਵਿੱਚ ਰੱਖਕੇ ਆਪਣਾ ਸਮਾਂ ਲੰਘਾ ਰਹੀ ਹੈ,ਜਿਸ ਦੇ ਵਿਰੋਧ ਵਜੋਂ ‘ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ’ ਦੇ ਬੈਨਰ ਹੇਠ ਅੱਜ ਠੇਕਾ ਮੁਲਾਜ਼ਮਾਂ ਵੱਲੋਂ ਸਮੁੱਚੇ ਪੰਜਾਬ ਵਿੱਚ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਜ਼ਾ ਰਹੇ ਹਨ ਅਤੇ “11 ਮਾਰਚ 2025” ਨੂੰ ਖੰਨਾ ਸ਼ਹਿਰ ਦੀ ਦਾਣਾ ਮੰਡੀ ਵਿੱਚ ਪਰਿਵਾਰਾਂ ਅਤੇ ਬੱਚਿਆਂ ਸਮੇਤ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ,ਜਿਸਦੀ ਤਿਆਰੀ ਵਜੋਂ ‘ਮੋਰਚੇ’ ਦੇ ਆਗੂਆਂ ਵੱਲੋਂ ਸਮੁੱਚੇ ਪੰਜਾਬ ਵਿੱਚ ਜ਼ਿਲਾ,ਬਲਾਕ ਅਤੇ ਸਰਕਲ ਪੱਧਰੀ ਮੀਟਿੰਗਾਂ ਕਰਵਾਈਆਂ ਜਾਣਗੀਆਂ,ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ,ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ਤੇ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕੀਤਾ ਜਾਵੇ,ਘੱਟੋ-ਘੱਟ ਉਜਰਤਾਂ ਦੇ ਕਾਨੂੰਨ 1948 / ਪੰਦਰਵੀਂ ਲੇਬਰ ਕਾਨਫ਼ਰੰਸ ਦੇ ਫਾਰਮੂਲੇ ਮੁਤਾਬਿਕ ਠੇਕਾ ਮੁਲਾਜ਼ਮਾਂ ਦੀ ਤਨਖ਼ਾਹ ਨਿਸ਼ਚਿਤ ਕੀਤੀ ਜਾਵੇ,ਸੇਵਾ ਕਾਲ ਦੌਰਾਨ ਮੌਤ/ਨਕਾਰਾ ਹੋਣ ਤੇ ਪਰਿਵਾਰਿਕ ਮੈਂਬਰ ਨੂੰ ਸਰਕਾਰੀ ਨੌਕਰੀ,ਪੈਨਸ਼ਨ ਅਤੇ ਯੋਗ ਮੁਆਵਜ਼ਾ ਦਿੱਤਾ ਜਾਵੇ,ਠੇਕਾ ਮੁਲਾਜ਼ਮਾਂ ਦੇ ਸੇਵਾ ਮੁਕਤ ਹੋਣ ਉਪਰੰਤ ਪੈਨਸ਼ਨ ਅਤੇ ਗੁਜ਼ਾਰਾ ਫ਼ੰਡ ਦਿੱਤਾ ਜਾਵੇ !

Published on: ਫਰਵਰੀ 8, 2025 12:19 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।