ਪਹਾੜਾਂ ਤੋਂ ਆ ਰਹੀਆਂ ਠੰਢੀਆਂ ਹਵਾਵਾਂ ਨੇ ਪੰਜਾਬ ‘ਚ ਕਾਂਬਾ ਛੇੜਿਆ
ਚੰਡੀਗੜ੍ਹ, 8 ਫ਼ਰਵਰੀ, ਦੇਸ਼ ਕਲਿਕ ਬਿਊਰੋ :
ਹਿਮਾਚਲ ਪ੍ਰਦੇਸ਼ ‘ਚ ਹੋਈ ਬਰਫ਼ਬਾਰੀ ਦਾ ਅਸਰ ਮੈਦਾਨੀ ਇਲਾਕਿਆਂ ‘ਚ ਵੀ ਦੇਖਣ ਨੂੰ ਮਿਲ ਰਿਹਾ ਹੈ। ਪਹਾੜਾਂ ਤੋਂ ਆ ਰਹੀਆਂ ਠੰਢੀਆਂ ਹਵਾਵਾਂ ਕਾਰਨ ਪੰਜਾਬ ‘ਚ ਠੰਢ ਵਧ ਰਹੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਮੁਤਾਬਕ ਸੂਬੇ ਦੇ ਮੌਸਮ ‘ਚ ਮਾਮੂਲੀ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਰਾਜ ਦੇ ਘੱਟੋ-ਘੱਟ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਆਵੇਗੀ।
ਇਸ ਦੇ ਨਾਲ ਹੀ ਅੱਜ ਤੋਂ ਇੱਕ ਨਵੀਂ ਪੱਛਮੀ ਗੜਬੜੀ ਵੀ ਸਰਗਰਮ ਹੋ ਰਹੀ ਹੈ।ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ ਸੂਬੇ ਵਿੱਚ ਧੁੱਪ ਨਿਕਲਣ ਤੋਂ ਬਾਅਦ ਤਾਪਮਾਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਅੱਜ ਤੋਂ ਇੱਕ ਨਵੀਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ, ਪਰ ਇਸ ਦਾ ਅਸਰ ਸੂਬੇ ਵਿੱਚ ਦਿਖਾਈ ਨਹੀਂ ਦੇਵੇਗਾ। ਆਉਣ ਵਾਲਾ ਹਫ਼ਤਾ ਖੁਸ਼ਕ ਰਹਿਣ ਦੀ ਸੰਭਾਵਨਾ ਹੈ।
Published on: ਫਰਵਰੀ 8, 2025 7:32 ਪੂਃ ਦੁਃ