ਅਮਰੀਕਾ 487 ਹੋਰ ਗੈਰ-ਕਾਨੂੰਨੀ ਪ੍ਰਵਾਸੀ ਭਾਰਤੀਆਂ ਨੂੰ ਭੇਜੇਗਾ ਵਾਪਸ
ਨਵੀਂ ਦਿੱਲੀ, 8 ਫ਼ਰਵਰੀ, ਦੇਸ਼ ਕਲਿਕ ਬਿਊਰੋ :
ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਅਮਰੀਕਾ ਨੇ ਭਾਰਤ ਭੇਜਣ ਲਈ 487 ਹੋਰ ਗੈਰ-ਕਾਨੂੰਨੀ ਪ੍ਰਵਾਸੀਆਂ ਦੀ ਪਛਾਣ ਕੀਤੀ ਹੈ। ਇਨ੍ਹਾਂ ਵਿੱਚੋਂ 298 ਲੋਕਾਂ ਦੀ ਜਾਣਕਾਰੀ ਦਿੱਤੀ ਗਈ ਹੈ।
ਇਸ ਤੋਂ ਪਹਿਲਾਂ 4 ਫਰਵਰੀ ਨੂੰ 104 ਗੈਰ-ਕਾਨੂੰਨੀ ਪ੍ਰਵਾਸੀ ਭਾਰਤੀਆਂ ਨੂੰ ਭਾਰਤ ਡਿਪੋਰਟ ਕੀਤਾ ਗਿਆ ਸੀ।
ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਕਿਹਾ ਕਿ ਅੱਗੇ ਤੋਂ ਇਸ ਗੱਲ ਦਾ ਧਿਆਨ ਰੱਖਿਆ ਜਾਵੇਗਾ ਕਿ ਭਾਰਤੀਆਂ ਨੂੰ ਵਾਪਸ ਭੇਜਣ ਸਮੇਂ ਕੋਈ ਦੁਰਵਿਵਹਾਰ ਨਾ ਹੋਵੇ। ਜੇਕਰ ਅਜਿਹਾ ਕੋਈ ਮੁੱਦਾ ਸਾਡੇ ਧਿਆਨ ‘ਚ ਆਉਂਦਾ ਹੈ ਤਾਂ ਅਸੀਂ ਇਸ ਨੂੰ ਅਮਰੀਕਾ ਕੋਲ ਉਠਾਵਾਂਗੇ।
ਮਿਸਰੀ ਨੇ ਕਿਹਾ ਕਿ ਉਨ੍ਹਾਂ ਨੇ ਅਮਰੀਕੀ ਅਧਿਕਾਰੀਆਂ ਕੋਲ 4 ਫਰਵਰੀ ਨੂੰ ਭਾਰਤ ਭੇਜਣ ਸਮੇਂ ਭਾਰਤੀਆਂ ਨਾਲ ਦੁਰਵਿਵਹਾਰ ਦਾ ਮੁੱਦਾ ਉਠਾਇਆ ਹੈ। ਉਨ੍ਹਾਂ ਕਿਹਾ ਕਿ ਭੋਲੇ ਭਾਲੇ ਲੋਕਾਂ ਨੂੰ ਗੁੰਮਰਾਹ ਕਰਕੇ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਭੇਜਣਾ ਕੈਂਸਰ ਵਰਗੀ ਬੀਮਾਰੀ ਹੈ। ਅਜਿਹਾ ਕਰਨ ਵਾਲਿਆਂ ਖਿਲਾਫ ਕੇਸ ਹੋਣਾ ਚਾਹੀਦਾ ਹੈ।
Published on: ਫਰਵਰੀ 8, 2025 7:14 ਪੂਃ ਦੁਃ