ਬ੍ਰਾਜ਼ੀਲ ‘ਚ ਐਮਰਜੈਂਸੀ ਲੈਂਡਿੰਗ ਦੌਰਾਨ ਜਹਾਜ਼ ਬੱਸ ਨਾਲ ਟਕਰਾਇਆ, ਦੋ ਲੋਕਾਂ ਦੀ ਮੌਤ ਕਈ ਜ਼ਖਮੀ
ਸਾਓ ਪਾਓਲੋ, 8 ਫਰਵਰੀ, ਦੇਸ਼ ਕਲਿਕ ਬਿਊਰੋ :
ਬ੍ਰਾਜ਼ੀਲ ਦੇ ਸਾਓ ਪਾਓਲੋ ‘ਚ ਸ਼ੁੱਕਰਵਾਰ ਨੂੰ ਹੋਏ ਜਹਾਜ਼ ਹਾਦਸੇ ‘ਚ ਦੋ ਲੋਕਾਂ ਦੀ ਮੌਤ ਹੋ ਗਈ। 6 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਰਾਇਟਰਜ਼ ਮੁਤਾਬਕ ਇਹ ਹਾਦਸਾ ਸਥਾਨਕ ਸਮੇਂ ਅਨੁਸਾਰ ਵੀਰਵਾਰ ਸਵੇਰੇ 7:20 ਵਜੇ ਵਾਪਰਿਆ। ਕਿੰਗ ਏਅਰ ਦਾ F90 ਜਹਾਜ਼ ਐਮਰਜੈਂਸੀ ਲੈਂਡਿੰਗ ਦੀ ਕੋਸ਼ਿਸ਼ ਕਰ ਰਿਹਾ ਸੀ। ਇਸ ਦੌਰਾਨ ਇਹ ਹਾਦਸਾ ਵਾਪਰਿਆ।
ਖਬਰਾਂ ਮੁਤਾਬਕ ਲੈਂਡਿੰਗ ਤੋਂ ਬਾਅਦ ਜਹਾਜ਼ ਇਕ ਬੱਸ ਨਾਲ ਟਕਰਾ ਗਿਆ। ਇਸ ਤੋਂ ਬਾਅਦ ਜਹਾਜ਼ ‘ਚ ਅੱਗ ਲੱਗ ਗਈ, ਜਿਸ ‘ਚ 2 ਲੋਕਾਂ ਦੀ ਸੜ ਕੇ ਮੌਤ ਹੋ ਗਈ। ਜਹਾਜ਼ ਦੇ ਮਲਬੇ ਨਾਲ ਟਕਰਾ ਕੇ ਬੱਸ ‘ਚ ਬੈਠੀ ਇਕ ਔਰਤ ਗੰਭੀਰ ਰੂਪ ‘ਚ ਜ਼ਖਮੀ ਹੋ ਗਈ ਹੈ। ਇਸ ਤੋਂ ਇਲਾਵਾ ਬਾਈਕ ਸਵਾਰ ਵਿਅਕਤੀ ਮਲਬੇ ਦੀ ਲਪੇਟ ‘ਚ ਆ ਕੇ ਗੰਭੀਰ ਜ਼ਖਮੀ ਹੋ ਗਿਆ।
ਜਹਾਜ਼ ਰਿਓ ਗ੍ਰਾਂਡੇ ਡੋ ਸੁਲ ਤੋਂ ਦੱਖਣ ਵੱਲ ਜਾ ਰਿਹਾ ਸੀ। ਜਹਾਜ਼ ਉਡਾਣ ਭਰਨ ਤੋਂ ਬਾਅਦ 5 ਕਿਲੋਮੀਟਰ ਦੀ ਦੂਰੀ ਵੀ ਨਹੀਂ ਤੈਅ ਕਰ ਸਕਿਆ। ਜਹਾਜ਼ ਨੂੰ ਐਮਰਜੈਂਸੀ ਲੈਂਡਿੰਗ ਦੀ ਲੋੜ ਕਿਉਂ ਪਈ, ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ।
Published on: ਫਰਵਰੀ 8, 2025 7:22 ਪੂਃ ਦੁਃ