ਨਵੀਂ ਦਿੱਲੀ, 9 ਫਰਵਰੀ, ਦੇਸ਼ ਕਲਿੱਕ ਬਿਓਰੋ :
ਦਿੱਲੀ ‘ਚ ਨਵੀਂ ਸਰਕਾਰ ਬਣਾਉਣ ਨੂੰ ਲੈ ਕੇ ਤਿਆਰੀਆਂ ਤੇਜ਼ ਹੋ ਗਈਆਂ ਹਨ। ਨਵੀਂ ਦਿੱਲੀ ਸੀਟ ਤੋਂ ਜਿੱਤ ਦਰਜ ਕਰਕੇ ਆਉਣ ਵਾਲੇ ਭਾਜਪਾ ਨੇਤਾ ਪ੍ਰਵੇਸ਼ ਵਰਮਾ ਉਪ ਰਾਜਪਾਲ ਵੀ.ਕੇ. ਨੂੰ ਮਿਲਣ ਪਹੁੰਚੇ ਹਨ। ਉਨ੍ਹਾਂ ਦੇ ਨਾਲ ਕੈਲਾਸ਼ ਗਹਲੋਤ ਅਤੇ ਅਰਵਿੰਦਰ ਸਿੰਘ ਲਵਲੀ ਵੀ ਮੌਜੂਦ ਹਨ।ਇਸ ਤੋਂ ਪਹਿਲਾਂ, ਦਿੱਲੀ ਦੀ ਮੌਜੂਦਾ ਮੁੱਖ ਮੰਤਰੀ ਆਤਿਸ਼ੀ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ, ਜਿਸ ਤੋਂ ਬਾਅਦ ਉਪ ਰਾਜਪਾਲ ਨੇ ਦਿੱਲੀ ਵਿਧਾਨ ਸਭਾ ਨੂੰ ਭੰਗ ਕਰ ਦਿੱਤਾ।ਉੱਧਰ, ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰਿਹਾਇਸ਼ ‘ਤੇ ਭਾਜਪਾ ਦੀ ਇੱਕ ਵੱਡੀ ਮੀਟਿੰਗ ਚੱਲ ਰਹੀ ਹੈ, ਜਿਸ ‘ਚ ਪਾਰਟੀ ਪ੍ਰਧਾਨ ਜੇ.ਪੀ. ਨੱਡਾ ਸਮੇਤ ਕਈ ਹੋਰ ਸੀਨੀਅਰ ਨੇਤਾ ਸ਼ਾਮਲ ਸਨ।ਜਿਕਰਯੋਗ ਹੈ ਕਿ ਭਾਜਪਾ ਨੇ 27 ਸਾਲਾਂ ਬਾਅਦ ਦਿੱਲੀ ‘ਚ ਸ਼ਾਨਦਾਰ ਵਾਪਸੀ ਕੀਤੀ ਹੈ। ਭਾਜਪਾ ਨੇ 70 ‘ਚੋਂ 48 ਸੀਟਾਂ ‘ਤੇ ਜਿੱਤ ਦਰਜ ਕੀਤੀ, ਜਦਕਿ ਆਮ ਆਦਮੀ ਪਾਰਟੀ (AAP) ਸਿਰਫ 22 ਸੀਟਾਂ ਮਿਲੀਆਂ ਹਨ।
Published on: ਫਰਵਰੀ 9, 2025 2:07 ਬਾਃ ਦੁਃ