ਉੜੀਸਾ: 9 ਫਰਵਰੀ, ਦੇਸ਼ ਕਲਿੱਕ ਬਿਓਰੋ
ਦੂਜੇ ਵਨ ਡੇ ਭਾਰਤ-ਇੰਗਲੈਂਡ ਕ੍ਰਿਕਟ ਮੈਚ ‘ਚ ਭਾਰਤ ਨੇ ਇੰਗਲੈਂਡ ਨੂੰ 4 ਵਿਕਟਾਂ ਨਾਲ ਹਰਾ ਦਿੱਤਾ। ਇੰਗਲੈਂਡ ਵਲੋਂ ਮਿਲੇ 305 ਦੌੜਾਂ ਦੇ ਟੀਚੇ ਨੂੰ ਭਾਰਤ ਨੇ 44.3 ਓਵਰਾਂ ‘ਚ 6 ਵਿਕਟਾਂ ਦੇ ਨੁਕਸਾਨ ‘ਤੇ ਹੀ ਪੂਰਾ ਕਰ ਲਿਆ। ਭਾਰਤੀ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਨੇ ਸ਼ਾਨਦਾਰ ਪਾਰੀ ਖੇਡਦਿਆਂ 90 ਗੇਂਦਾਂ ‘ਤੇ119 ਦੌੜਾਂ ਬਣਾਈਆਂ ਜਦਕਿ ਸ਼ੁਭਮਨ ਗਿੱਲ ਨੇ 52 ਗੇਂਦਾਂ ‘ਤੇ 60 ਦੌੜਾਂ ਬਣਾਈਆਂ। ਇਸ ਜਿੱਤ ਦੇ ਨਾਲ ਹੀ 3 ਮੈਚਾਂ ਦੀ ਲੜੀ ‘ਚ ਭਾਰਤ ਨੇ 2-0 ਦੀ ਜਿੱਤ ਦਰਜ ਕਰ ਲਈ।
Published on: ਫਰਵਰੀ 9, 2025 10:49 ਬਾਃ ਦੁਃ